ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

7000 ਨੌਜਵਾਨਾਂ ਨੂੰ 3 ਦਿਨਾਂ ’ਚ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਅਵਾ

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜਰ ਜ਼ਿਲ੍ਹੇ ਅੰਦਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਤਹਿਤ 9, 10 ਤੇ 11 ਸਤੰਬਰ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਦੌਰਾਨ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

 

 

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ, 10 ਸਤੰਬਰ ਨੂੰ ਮਹਾਰਾਜਾ ਅਗ੍ਰਸੇਨ ਆਈ.ਟੀ.ਆਈ. ਅਬੋਹਰ ਵਿਖੇ ਅਤੇ 11 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਤਿੰਨ ਦਿਨੀ ਰੋਜ਼ਗਾਰ ਮੇਲਿਆਂ ਦੌਰਾਨ 3500 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ਵਿੱਚ ਵੱਖ-ਵੱਖ ਸਕੀਮਾਂ ਅਧੀਨ ਸਵੈ-ਰੋਜ਼ਗਾਰ ਚਲਾਉਣ ਲਈ 3500 ਨੌਜਵਾਨਾਂ ਨੂੰ ਬੈਂਕਾਂ ਵੱਲੋਂ ਲੋਨ ਮੁਹੱਈਆ ਕਰਵਾਏ ਜਾਣਗੇ।

 

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਪਣੇ ਵਿਭਾਗ ਅਧੀਨ ਪਈਆਂ ਖਾਲੀ ਅਸਾਮੀਆਂ ਦੀ ਰਿਪੋਰਟ ਭੇਜਣ ਤਾਂ ਜੋ ਘਰ-ਘਰ ਰੋਜ਼ਗਾਰ ਯੋਜਨਾ ਦੇ ਪੋਰਟਲ 'ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਮੀਟਿੰਗ 8 ਅਗਸਤ ਨੂੰ ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿਖੇ ਕੀਤੀ ਜਾਵੇਗੀ।

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾ ਨੂੰ ਅਪੀਲ ਕੀਤੀ ਹੈ ਕਿ ਉਹ ਉਕਤ ਪੋਰਟਲ 'ਤੇ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਉਣ ਅਤੇ ਰੋਜ਼ਗਾਰ ਮੇਲਿਆਂ 'ਚ ਸ਼ਿਰਕਤ ਕਰਕੇ ਨੌਕਰੀ ਲਈ ਅਪਲਾਈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:7000 youth claim to provide employment in 3 days in fazilka