ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 02 ਮਈ 2020 ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 24868 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 772 ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸੇ ਤਰ੍ਹਾਂ 19316 ਦੀ ਰਿਪੋਰਟ ਨੈਗੇਟਿਵ ਅਤੇ 4780 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋਈ ਹੈ।
24 ਘੰਟਿਆਂ 'ਚ ਕੋਰੋਨਾ ਨਾਲ ਦੇਸ਼ 'ਚ 71 ਮੌਤਾਂ, 2411 ਨਵੇਂ ਕੇਸ
ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਸਣੇ ਕੋਰੋਨਾ ਵਾਇਰਸ ਮਹਾਮਾਂਰੀ ਨਾਲ ਪੀੜਤ ਹੋਣ ਵਾਲਿਆਂ ਦੀ ਗਿਣਤੀ ਸ਼ਨਿੱਚਰਵਾਰ (2 ਮਈ) ਨੂੰ ਵੱਧ ਕੇ 37,776 ਹੋ ਗਈ ਹੈ। ਸਿਹਤ ਮੰਤਰੀਆਂ ਨੇ ਸ਼ਨਿੱਚਰਵਾਰ ਨੂੰ ਜਾਰੀ ਅੰਕੜਿਆਂ ਵਿੱਚ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਵਾਇਰਸ ਨਾਲ 1223 ਮੌਤਾਂ ਹੋਈਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਕੁੱਲ 26,535 ਵਿਅਕਤੀ ਮਹਾਂਮਾਰੀ ਤੋਂ ਪ੍ਰਭਾਵਿਤ ਹਨ।
ਉਥੇ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2411 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ 71 ਵਿਅਕਤੀਆਂ ਨੂੰ ਇਸ ਵਾਇਰਸ ਕਾਰਨ ਜਾਨ ਦੇਣੀ ਪਈ।