ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਪੰਜਾਬ ਅੰਦਰ ਚਾਰ ਦਿਨਾਂ 'ਚ 7,72,605 ਗੈਸ ਸਿਲੰਡਰਾਂ ਦੀ ਵੰਡ'

ਪੰਜਾਬ ਰਾਜ ਵਿੱਚ ਬੀਤੇ ਚਾਰ ਦਿਨਾਂ ਵਿੱਚ 7,72,605 ਗੈਸ ਸਿਲੰਡਰ ਵੰਡੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।

 

ਸ੍ਰੀ ਆਸ਼ੂ ਨੇ ਦੱਸਿਆ ਕਿ ਤਾਲਾਬੰਦੀ ਦੋਰਾਨ ਸੂਬੇ ਦੇ ਸਮੂਹ ਬਾਸ਼ਿੰਦਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕੁਝ ਕਦਮ ਚੁੱਕੇ ਗਏ ਹਨ।

 

ਉਨ੍ਹਾਂ ਦੱਸਿਆ ਕਿ 7,72,605 ਗੈਸ ਸਿਲੰਡਰਾਂ ਵਿਚੋਂ 4,46,787 ਗੈਸ ਸਿਲੰਡਰ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ,1,57,523 ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਅਤੇ 1,68,295 ਗੈਸ ਸਿਲੰਡਰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ।

 

ਸ੍ਰੀ ਆਸ਼ੂ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਬਾਦਸਤੂਰ ਜਾਰੀ ਰਹੇਗੀ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।

 

ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਮੌਜੂਦਾ ਸਮੇਂ ਵਿੱਚ ਕਿਸੇ ਵੀ ਉਪਭੋਗਤਾ ਨੂੰ ਗੈਸ ਸਿਲੰਡਰ ਖ਼ਰੀਦਣ ਜਾਂ ਭਰਵਾਉਣ ਲਈ ਗੈਸ ਏਜੰਸੀ ਵਿਖੇ ਜਾਣ ਦੀ ਇਜਾਜ਼ਤ ਨਹੀਂ ਹੈ ਜਿਸ ਵੀ ਉਪਭੋਗਤਾ ਨੇ ਗੈਸ ਸਿਲੰਡਰ ਲੈਣਾ ਹੈ ਉਹ ਫ਼ੋਨ ਰਾਹੀਂ ਆਪਣਾ ਆਰਡਰ ਦੇਣ ਅਤੇ ਗੈਸ ਏਜੰਸੀ ਵੱਲੋਂ ਸਿਲੰਡਰ ਘਰ ਪੁੱਜਦਾ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 

.............

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:772605 LPG cylinders have been delivered in the state the last four days