ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਿਆਨ ਸਾਗਰ ਇੰਸਟੀਚਿਊਟ ਤੋਂ 8 ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜਿਆ 

ਆਈਸੋਲੇਸ਼ਨ ਕੇਂਦਰਾਂ ਵਿੱਚ 184 ਮਰੀਜ਼ ਦਾਖ਼ਲ ਤੇ 51 ਮਰੀਜ਼ ਸਿਹਤਯਾਬ ਹੋਏ


ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਕੇਵਲ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਵਿਚ ਹੀ 500 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਗਿਆ ਹੈ। 

 

ਅੱਜ ਇਥੋਂ 8 ਮਰੀਜ਼ਾ ਨੂੰ ਸਿਹਤਯਾਬ ਕਰਕੇ ਛੁੱਟੀ ਦਿੱਤੀ ਹੈ ਜਦਕਿ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਸਮੇਤ ਵੱਖ-ਵੱਖ ਕੇਂਦਰਾਂ ਵਿਚੋਂ 13 ਮਰੀਜ਼ਾਂ ਨੂੰ ਤੰਦਰੁਸਤ ਜੀਵਨ ਦੀਆਂ ਸ਼ੁੱਭ ਕਾਮਨਾਵਾਂ ਦੇ ਕੇ ਘਰ ਭੇਜਿਆ ਗਿਆ ਹੈ।

 

ਮਿਆਰੀ ਇਲਾਜ ਸੇਵਾਵਾਂ ਨਾਲ ਜ਼ਿਆਦਾਤਰ ਮਰੀਜ਼ਾਂ ਦੀ ਸਿਹਤ ਦੀ ਸਥਿਤੀ ਸਥਿਰ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਿਆਨ ਸਾਗਰ ਇੰਸਟੀਚਿਊਟ ਸਮੇਤ ਸੂਬੇ ਦੇ ਹੋਰ ਆਈਸੋਲੇਸ਼ਨ ਕੇਂਦਰਾਂ ਵਿਚੋਂ ਹੁਣ ਤੱਕ 51 ਮਰੀਜਾਂ ਨੂੰ ਸਿਹਤਯਾਬ ਕਰਕੇ ਘਰ ਭੇਜਿਆ ਗਿਆ ਹੈ ਜਦਕਿ 184 ਕੋਰੋਨਾ ਦੇ ਮਰੀਜ਼ਾਂ ਨੂੰ ਵੱਖ-ਵੱਖ ਸਰਕਾਰੀ ਕੇਂਦਰਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਅਤੇ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਇਸ ਸਮੇਂ ਸੂਬੇ ਵਿਚ ਸਾਰੇ ਦਾਖ਼ਲ ਮਰੀਜ਼ਾਂ ਦੀ ਸਥਿਤੀ ਸਥਿਰ ਹੈ। 

 

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਸਿਰਫ 1 ਮਰੀਜ਼ ਨੂੰ ਆਕਸੀਜਨ ਸਪੋਰਟ ਅਤੇ 1 ਮਰੀਜ਼ ਜਿਸ ਦੀ ਸਥਿਤੀ ਗੰੰਭੀਰ ਹੈ ਨੂੰ ਵੈਂਟੀਲੇਟਰ 'ਤੇ ਅਧੀਨ ਰੱਖਿਆ ਗਿਆ ਹੈ।

 

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਜਿਥੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਐਂਬੂਲੈਂਸ ਸੇਵਾ ਤੋਂ ਲੈਕੇ, ਟੈਸਟ, ਇਲਾਜ, ਪੌਸ਼ਟਿਕ ਖਾਣਾ-ਪੀਣਾ ਸਮੇਤ ਸਾਰੀਆਂ ਸੇਵਾਵਾਂ ਮੁੱਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਮਰੀਜ਼ਾਂ ਦਾ ਆਤਮ-ਵਿਸ਼ਵਾਸ਼ ਕਾਇਮ ਰੱਖਣ ਲਈ ਕੌਂਸਲਿੰਗ ਵੀ ਕੀਤੀ ਜਾ ਰਹੀ ਹੈ।

 

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਆਈਸੋਲੇਸ਼ਨ ਕੇਂਦਰਾਂ ਵਿੱਚ ਮੈਡੀਸਨ, ਐਨਐਸਥੀਜ਼ੀਆ, ਰੇਡੀਓਲੋਜੀ, ਮਾਈਕ੍ਰੋਲੋਜੀ ਅਤੇ ਈ.ਐਨ.ਟੀ. ਦੇ ਮਾਹਰ ਡਾਕਟਰ ਮੌਜੂਦ ਹਨ। ਇਨ੍ਹਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਆਪਣੇ ਡਾਕਟਰਾਂ ਅਤੇ ਪੈਰਾ-ਮੈਡੀਕਲ ਦੀ ਆਰਜ਼ੀ ਤੈਨਾਤੀ ਵੀ ਕੀਤੀ ਗਈ ਹੈ। ਇਸ ਸੰਸਥਾ ਵਿੱਚ ਕਿਸੇ ਵੀ ਐਮਰਜੈਂਸੀ ਲਈ ਵੈਂਟੀਲੇਟਰ ਅਤੇ ਸਪੈਸ਼ਲ ਸਟਾਫ਼ ਮੌਜੂਦ ਹਨ ਅਤੇ ਲੋੜ ਪੈਣ 'ਤੇ ਮਾਹਿਰ ਡਾਕਟਰ ਭੇਜੇ ਜਾਂਦੇ ਹਨ। 

 

ਜ਼ਿਕਰਯੋਗ ਹੈ ਕਿ ਹੁਣ ਤੱਕ 7355 ਵਿਅਕਤੀਆਂ ਦੇ ਟੈਸਟ ਵਿਚੋਂ 6769 ਦੀ ਰਿਪੋਰਟ ਨੈਗੇਟਿਵ ਪਾਈ ਗਈ ਤੇ 251 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 335 ਮਾਮਲਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। 49 ਵਿਅਕਤੀਆਂ ਨੂੰ ਸਿਹਤਯਾਬ ਕਰਕੇ ਘਰ ਭੇਜਿਆ ਜਾ ਚੁੱਕਾ ਹੈ। 

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:8 patients of COVID19 recovers discharged from Gyan Sagar Hospital