ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੈਰਿਟੇਜ ਸਟ੍ਰੀਟ 'ਚ ਲੱਗੇ ਬੁੱਤਾਂ ਦੀ ਕੀਤੀ ਗਈ ਭੰਨਤੋੜ, 8 ਗ੍ਰਿਫਤਾਰ

1 / 2ਹੈਰੀਟੇਜ਼ ਸਟ੍ਰੀਟ 'ਚ ਲੱਗੇ ਬੁੱਤਾਂ ਦੀ ਕੀਤੀ ਗਈ ਭੰਨਤੋੜ, 8 ਗ੍ਰਿਫਤਾਰ

2 / 2ਹੈਰੀਟੇਜ਼ ਸਟ੍ਰੀਟ 'ਚ ਲੱਗੇ ਬੁੱਤਾਂ ਦੀ ਕੀਤੀ ਗਈ ਭੰਨਤੋੜ, 8 ਗ੍ਰਿਫਤਾਰ

PreviousNext

ਅੰਮ੍ਰਿਤਸਰ 'ਚ ਹੈਰਿਟੇਜ ਸਟ੍ਰੀਟ ਦੇ ਬਾਹਰ ਲੱਗੇ ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਲਈ ਸਿੱਖ ਜੱਥੇਬੰਦੀਆਂ ਨੇ ਮੋਰਚ ਖੋਲ੍ਹ ਦਿੱਤਾ ਹੈ। ਮੰਗਲਵਾਰ ਦੇਰ ਰਾਤ ਲਗਭਗ 1.30 ਵਜੇ ਕੁੱਝ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਭੰਨਤੋੜ ਕਰਨ ਵਾਲੇ ਸਿੱਖ ਜੱਥੇਬੰਦੀਆਂ ਦੇ 8 ਨੌਜਵਾਨਾਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ।

 

 

ਜਾਣਕਾਰੀ ਮੁਤਾਬਕ ਜੱਥਾ ਹਿੰਮਤ-ਏ-ਖਾਲਸਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਗੁਰੂ ਘਰ ਨੂੰ ਜਾਂਦੇ ਰਾਹ 'ਤੇ ਲੱਗੇ ਇਨ੍ਹਾਂ ਬੁੱਤਾਂ ਵਿਰੁੱਧ ਮੋਰਚਾ ਖੋਲ੍ਹਿਆ ਗਿਆ ਹੈ। ਇਸੇ ਕੜੀ ਦੇ ਤਹਿਤ ਮੰਗਲਵਾਰ ਰਾਤ ਹੈਰਿਟੇਜ ਸਟ੍ਰੀਟ ਨੇੜੇ ਸਿੱਖ ਜੱਥੇਬੰਦੀਆਂ ਦੇ ਮੈਂਬਰ ਇਕੱਤਰ ਹੋਏ ਅਤੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਇਨ੍ਹਾਂ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।

 

 

ਦੱਸ ਦਈਏ ਕਿ ਹੈਰਿਟੇਜ ਸਟ੍ਰੀਟ 'ਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗਿੱਧੇ-ਭੰਗੜੇ ਦੇ ਬੁੱਤ ਲੱਗੇ ਹੋਏ ਹਨ, ਜਿਨ੍ਹਾਂ ਕੋਲ ਖਲ੍ਹੋ ਕੇ ਲੋਕ ਤਸਵੀਰਾਂ ਖਿਚਵਾਉਂਦੇ ਹਨ। ਇਸ 'ਤੇ ਇਤਰਾਜ਼ ਕਰਦਿਆਂ ਕੁਝ ਸਿੱਖ ਜਥੰਬੇਦੀਆਂ ਵਲੋਂ ਇਨ੍ਹਾਂ ਬੁੱਤਾਂ ਨੂੰ ਹਟਾਏ ਜਾਣ ਲਈ ਆਵਾਜ਼ ਬੁਲੰਦ ਕੀਤੀ ਹੋਈ ਹੈ।

 

 

ਤਸਵੀਰਾਂ : ਸਮੀਰ ਸਹਿਗਲ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:8 Sikh Activists arrested protest bhangra statues heritage street amritsar