ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਬੱਤ ਸਿਹਤ ਬੀਮਾ ਯੋਜਨਾ ਦੇ ਦਾਇਰੇ ’ਚ ਆਵੇਗੀ ਪੰਜਾਬ ਦੀ 80 ਫ਼ੀਸਦੀ ਆਬਾਦੀ: ਸਿੱਧੂ

 

ਸਿਵਲ ਸਰਜਨ ਨੂੰ ਸਬ ਜੇਲ ਵਿਖੇ ਮੈਡੀਕਲ ਅਫ਼ਸਰ ਦੀ ਪੱਕੇ ਤੌਰ ’ਤੇ ਤਾਇਨਾਤੀ ਕਰਨ ਦੀ ਹਦਾਇਤ

 

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ 20 ਅਗਸਤ ਤੋਂ ਸ਼ੁਰੂ ਹੋ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੀ ਕੁੱਲ 80 ਫ਼ੀਸਦੀ ਆਬਾਦੀ ਕਵਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਰਹਿੰਦੇ 62 ਲੱਖ ਪਰਿਵਾਰਾਂ ਵਿੱਚੋਂ 48 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਤਹਿਤ ਲਿਆਉਣ ਲਈ ਸਿਹਤ ਵਿਭਾਗ ਦਾ ਅਮਲਾ ਦਿਨ-ਰਾਤ ਇੱਕ ਕਰਕੇ ਕੰਮ ਕਰ ਰਿਹਾ ਹੈ।

 

ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਸਕੀਮ ਤਹਿਤ ਈ-ਕਾਰਡ ਬਣਾਉਣ ਵਿੱਚ ਫ਼ਾਜ਼ਿਲਕਾ ਪਹਿਲੇ ਨੰਬਰ ’ਤੇ ਚੱਲ ਰਿਹਾ ਹੈ। 

 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਯੋਗ ਲਾਭਪਾਤਰੀਆਂ ਨੂੰ ਜਨਤਕ ਹਸਪਤਾਲਾਂ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਈ-ਕਾਰਡ ਜਾਰੀ ਉਪਰੰਤ ਆਪਣੀ ਪ੍ਰਮੁੱਖ ਆਲਮੀ ਸਿਹਤ ਬੀਮਾ ਯੋਜਨਾ ਦਾ ਆਗ਼ਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ ਆਮ ਲੋਕ ਸਿਹਤ ਵਿਭਾਗ ਦੀ ਵੈੱਬਸਾਈਟ ’ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ। ਇਸ ਤੋਂ ਇਲਾਵਾ 104 ਹੈਲਪਲਾਈਨ ਰਾਹੀਂ ਵੀ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ।

 

ਮੰਤਰੀ ਨੇ ਫ਼ਾਜ਼ਿਲਕਾ ਜ਼ਿਲ੍ਹੇ ’ਚ ਗੁਆਂਢੀ ਜ਼ਿਲ੍ਹਿਆਂ ਵਿੱਚੋਂ ਆ ਰਹੇ ਸੀਵਰ ਦੇ ਗੰਦੇ ਪਾਣੀ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਕਮੇਟੀ ਵਿੱਚ ਹੋਰ ਮਾਹਰਾਂ ਦੀ ਲੋੜ ਹੈ ਤਾਂ ਉਹ ਇਸ ਸਬੰਧੀ ਤਜਵੀਜ਼ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ। 

 

ਫ਼ਾਜ਼ਿਲਕਾ ਪਿੱਛੋਂ ਹੁਣ ਜਲਾਲਾਬਾਦ ਵਿਖੇ ਵੀ ਅਗਲੇ ਹਫ਼ਤੇ ਖੁੱਲ੍ਹੇਗੀ ‘ਸਾਡੀ ਰੋਸਈ’


ਸਿਹਤ ਮੰਤਰੀ ਨੇ ਖ਼ਾਸ ਤੌਰ ’ਤੇ ਦੱਸਿਆ ਕਿ ਫ਼ਾਜ਼ਿਲਕਾ ਪਿੱਛੋਂ ਹੁਣ ਜਲਾਲਾਬਾਦ ਵਿਖੇ ਵੀ ‘ਸਾਡੀ ਰਸੋਈ’ ਖੁੱਲ੍ਹਣ ਜਾ ਰਹੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:80 percent of Punjab population to come under the overall health insurance plan Sidhu