ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪੋਲੀਓ ਦੇ ਖਾਤਮੇ ਲਈ 8 ਹਜ਼ਾਰ ਟੀਮਾਂ ਤਿਆਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਐਤਵਾਰ ਨੂੰ ਕਿਹਾ ਕਿ ਪੰਜਾਬ ਪੋਲੀਓ ਦੀ ਬੀਮਾਰੀ ਤੋਂ ਬਚਣ ਦੇ ਮੱਦੇਨਜ਼ਰ 0-5 ਸਾਲ ਤੱਕ ਦੀ ਉਮਰ ਦੇ ਲਗਭਗ 10 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ ਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਉਣ ਲਈ 8 ਹਜ਼ਾਰ ਟੀਮਾਂ ਬਣਾਈਆਂ ਗਈਆਂ ਹੈ, ਜਿਨਾਂ ਦੀ ਅਗਵਾਈ ਕਰਨ ਲਈ 800 ਸੁਪਰਵਾਈਜ਼ਰ ਤਿਆਰ ਹਨ।

 

 

 

ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਐਤਵਾਰ ਨੂੰ ਸੂਬਾ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ਦੀ ਸ਼ੁਰੂਆਤ ਕਰਨ ਲਈ ਮੋਹਾਲੀ ਦੇ ਸਿੰਘ ਸਭਾ ਗੁਰੂਦੁਆਰਾ ਸਾਹਿਬ ਬਲੋਂਗੀ ਵਿਖੇ ਪੁੱਜੇ ਸਨ। ਇਸ ਦੌਰਾਨ ਉਨਾਂ ਨੇ ਬਲੋਂਗੀ ਵਿਖੇ ਸੂਬਾ ਪੱਧਰੀ ਸਮਾਗਮ ਵਿਖੇ 5 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਵੀ ਪਿਲਾਈਆਂ

 

 

ਪੋਲੀਓ ਵਰਗੀ ਨਾਮੁਰਾਦ ਬੀਮਾਰੀ ਦੀ ਗੰਭੀਰਤਾ ਨਾਲ ਦਿਖਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਸੰਸਾਰ ਚ ਪੋਲੀਓ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਤੇ ਆਖਰਕਾਰ ਕੋਈ ਵੀ ਲੜਾਈ ਉਦੋਂ ਤੱਕ ਜਿੱਤੀ ਨਹੀਂ ਜਾ ਸਕਦੀ ਜਦੋਂ ਤੱਕ ਉਸ ਨੂੰ ਜੜ ਤੋਂ ਖਤਮ ਨਾ ਕਰ ਦਿੱਤਾ ਜਾਵੇ, ਇਹ ਕੰਮ ਵੀ ਹੁਣ ਆਪਣੇ ਅੰਤਿਮ ਪੜਾਅ ਹੈ।

 

 

ਸਿੱਧੂ ਨੇ ਕਿਹਾ ਕਿ ਪੂਰੇ ਸੰਸਾਰ ਪੋਲਿਓ ਨੂੰ ਮੁਕਤ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਅਫਗਾਨੀਸਤਾਨ ਵਰਗੇ ਦੇਸ਼ ਹਾਲੇ ਵੀ ਪੋਲਿਓ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਕੇ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ।

 

 

ਸਿੱਧੂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ..) ਨੇ ਭਾਰਤ ਨੂੰ 27 ਮਾਰਚ 2014 ਨੂੰ ਪੋਲੀਓ ਮੁਕਤ ਦੇਸ਼ ਐਲਾਨ ਕੀਤਾ ਹੈ

 

 

ਸਿਹਤ ਮੰਤਰੀ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤੇ ਇਸ ਮੁਹਿੰਮ ਅਧੀਨ ਸੂਬੇ ਦੇ ਹਰੇਕ ਬੱਚੇ ਦਾ ਟੀਕਾਕਰਨ ਕੀਤਾ ਜਾਵੇ। ਉਨਾਂ ਸੂਬੇ ਨੂੰ ਪੋਲੀਓ ਮੁਕਤ ਰੱਖਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਵਲੰਟੀਅਰਾਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:8000 teams ready for polio eradication in Punjab