ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ

ਮਹਾਰਾਜਾ ਰਣਜੀਤ ਸਿੰਘ ਐਵਾਰਡ

ਸੂਬੇ ਦੇ ਸਭ ਤੋਂ ਵੱਡੇ ਖੇਡ ਸਨਮਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ 82 ਖਿਡਾਰੀਆਂ ਦੇ ਨਾਵਾਂ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਉਨ੍ਹਾਂ ਨੇ ਇਸ ਸੂਚੀ ਵਿੱਚ ਸੂਬੇ ਦੇ 12 ਪਦਮਸ਼੍ਰੀ, ਅਰਜੁਨ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡੀਆਂ ਦੇ ਨਾਂ ਪ੍ਰਸਤਾਵ ਵਿੱਚ ਸ਼ਾਮਲ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ

 


ਉਨ੍ਹਾਂ ਨੇ 2011 ਤੋਂ ਪਿਛਲੇ ਅੱਠ ਸਾਲ ਦੇ ਬੈਕਲਾਗ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ ਇਸ ਐਵਾਰਡ ਵਿੱਚ ਮਹਾਰਾਜਾ ਰਣਜੀਤ ਸਿੰਘ ਟਰਾਫੀ ਦੇ ਨਾਲ 2 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ ਇਸ ਟਰਾਫੀ ਵਿੱਚ ਮਹਾਰਾਜਾ ਰਣਜੀਤ ਸਿੰਘ ਇਕ ਘੋੜੇ ਉੱਪਰ ਯੋਧੇ ਦੀ ਵਰਦੀ ਵਿੱਚ ਬੈਠੇ ਹੋਏ ਦਿਖਾਈ ਦਿੰਦੇ ਹਨ

 


ਕੈਪਟਨ ਅਮਰਿੰਦਰ ਸਿੰਘ ਨੇ ਖੇਡ ਮੰਤਰੀ ਨੂੰ ਖੇਡ ਯੂਨੀਵਰਸਿਟੀ ਸਥਾਪਤ ਕਰਨ ਵਾਸਤੇ ਰੂਪ-ਰੇਖਾ ਦੀ ਤਿਆਰੀ ' ਤੇਜ਼ੀ ਲਿਆਉਣ ਅਤੇ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਇਸ ਦੀ ਪ੍ਰਗਤੀ ਦਾ ਨਿਯਮਿਤ ਤੌਰ 'ਤੇ ਜਾਇਜ਼ਾ ਲੈਣ ਲਈ ਆਖਿਆ ਹੈ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਮੋਹਾਲੀ ਵਿਖੇ 31 ਮਾਰਚ ਨੂੰ ਵਿਭਾਗ ਵੱਲੋਂ ਆਯੋਜਿਤ ਕਰਾਈ ਜਾ ਰਹੀ ਮੈਰਾਥਨ ਨੂੰ ਝੰਡੀ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:82 Players Name accepted for Maharaja Ranjit Singh Award