ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਘਰ ਘਰ ਰੋਜ਼ਗਾਰ ਸਕੀਮ' ਤਹਿਤ ਮਾਰਚ, 2017 ਤੋਂ ਲੈ ਕੇ ਹੁਣ ਤੱਕ 9 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਜਾਂ ਸਰਕਾਰੀ ਸੈਕਟਰਾਂ ਵਿਚ ਰੋਜ਼ਗਾਰ ਦਿਵਾਉਣ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ ਸਹੂਲਤ ਮੁਹੱਈਆ ਕਰਵਾਈ।
ਉਨ੍ਹਾਂ ਦਸਿਆ ਕਿ ਲਗਭਗ 6 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਸਹਿਯੋਗ ਦਿੱਤਾ ਅਤੇ ਪ੍ਰਾਈਵੇਟ ਸੈਕਟਰ ਵਿਚ 2.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਵਿਚ ਮਦਦ ਕੀਤੀ ਅਤੇ 40 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ।
ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ 9 ਸਤੰਬਰ ਤੋਂ 30 ਸਤੰਬਰ ਤੱਕ ਪੰਜਵਾਂ ਵਿਸ਼ਾਲ ਰੋਜ਼ਗਾਰ ਮੇਲਾ ਵੱਖ-ਵੱਖ ਥਾਵਾਂ 'ਤੇ ਲਾਵੇਗੀ। ਉਨ੍ਹਾਂ ਕਿਹਾ ਕਿ ਇਨਾਂ ਮੇਲਿਆਂ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ 2 ਲੱਖ ਨੌਕਰੀਆਂ ਦੀ ਪੇਸ਼ਕਸ਼ ਕਰਨ ਤੋਂ ਇਲਾਵਾ 1 ਲੱਖ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਹਿਯੋਗ ਦਿੱਤਾ ਜਾਵੇਗਾ।
.