ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਏ ਸ਼ਰਧਾਲੂਆਂ ਵਿੱਚੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਇਸੋਲੇਟ ਕੀਤੇ ਗਏ 9 ਹੋਰ ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਰੂਪਨਗਰ ਦੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 12 ਹੋ ਗਈ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਸੰਪਰਕ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਟੀਮਾਂ ਗਠਤ ਕਰ ਦਿੱਤੀਆਂ ਗਈਆਂ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਮਰੀਜ਼ ਡੀਐਮਸੀ ਲੁਧਿਆਣਾ ਦਾਖ਼ਲ ਸੀ ।
ਕੁਲਵਿੰਦਰ ਭਾਟੀਆ ਦੀ ਰਿਪੋਰਟ ਅਨੁਸਾਰ ਇਨ੍ਹਾਂ ਪੀੜਤਾਂ ਵਿੱਚ 2 ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੇ, 2 ਪਿੰਡ ਢਾਹੇ, 3 ਪਿੰਡ ਜਟਵਾਹੜ (ਨੂਰਪੁਰ ਬੇਦੀ) ਅਤੇ 2 ਵਿਅਕਤੀ ਬਜਰੂੜ ਦੇ ਨਿਵਾਸੀ ਹਨ।
ਸੂਤਰਾਂ ਮੁਤਾਬਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਿਲ ਕੇ ਇਨ੍ਹਾਂ ਨਾਲ ਸਬੰਧਤ ਪਿੰਡਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਹੜੇ ਕਿਹੜੇ ਲੋਕਾਂ ਦੇ ਸੰਪਰਕ ਵਿੱਚ ਆਏ ਸਨ।