ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19 ਮ੍ਰਿਤਕ ਦੇ ਅੰਤਿਮ ਸਸਕਾਰ ਸਬੰਧੀ ਬਲਬੀਰ ਸਿੰਘ ਸਿੱਧੂ ਦੀ ਜਨਤਕ ਅਪੀਲ

ਵੀਰਵਾਰ ਨੂੰ ਵਾਪਰੀ ਇਕ ਘਟਨਾ ਨੂੰ ਦੇਖਦਿਆਂ, ਜਿਸ ਵਿਚ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੀ ਕੋਵਿਡ-19 ਕਾਰਨ ਹੋਏ ਦੇਹਾਂਤ ਕਾਰਨ ਉਹਨਾਂ ਦੇ ਮ੍ਰਿਤਕ ਸਰੀਰ ਨੂੰ ਦੇ ਸੰਸਕਾਰ ਕਰਨ ਦਾ ਵਿਰੋਧ ਕੀਤਾ ਗਿਆ ਸੀ, ਸਿਹਤ ਮੰਤਰੀ, ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਇਸ ਸਬੰਧੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵੀਡ-19 ਪਾਜੇਟਿਵ ਮਰੀਜ਼ ਦੇ ਸਰੀਰ ਦਾ ਸੰਸਕਾਰ ਕਰਨ ਨਾਲ ਕੋਈ ਵਾਧੂ ਖਤਰਾ ਪੈਦਾ ਨਹੀਂ ਹੁੰਦਾ।

 

ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਕਰਮਚਾਰੀਆਂ ਨੂੰ ਜਾਗਰੂਕ ਕਰਦਿਆਂ ਉਹਨਾਂ ਦੁਹਰਾਇਆ ਕਿ ਜੇ ਸਹੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ ਤਾਂ ਸੰਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ। ਇਥੋਂ ਤੱਕ ਕਿ ਰਾਖ ਨਾਲ ਵੀ ਕੋਈ ਖਤਰਾ ਪੈਦਾ ਨਹੀਂ ਹੁੰਦਾ ਅਤੇ ਅੰਤਮ ਸੰਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀ ਜਾ ਸਕਦੀ ਹੈ।

 

ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਮਸ਼ਾਨਘਾਟ ਅਤੇ ਦਫਨਾਉਣ ਵਾਲੇ ਕਰਮਚਾਰੀਆਂ ਨੂੰ ਹੱਥਾਂ ਦੀ ਸਫਾਈ, ਮਾਸਕ ਅਤੇ ਦਸਤਾਨਿਆਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੈ।

 

ਇਸ ਤੋਂ ਇਲਾਵਾ, ਰਿਸਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਿਕ ਰਸਮਾਂ ਜਿਵੇਂ ਕਿ ਧਾਰਮਿਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਮ ਰਸਮ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ, ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ ਦੁਆਰਾ ਸਧਾਰਣ ਸਾਵਧਾਨੀਆਂ ਵਰਤ ਕੇ) ਖੋਲਣ ਦੀ ਇਜਾਜਤ ਦਿੱਤੀ ਜਾ ਸਕਦੀ ਹੈ।

 

ਪਰ, ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਗਾਉਣ ਦੀ ਇਜਾਜਤ ਨਹੀਂ ਹੈ ਅਤੇ ਸੰਸਕਾਰ/ ਦਫਨਾਉਣ ਵਾਲੇ ਕਰਮਚਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੰਤਿਮ ਸਸਕਾਰ/ਦਫਨਾਉਣ ਤੋਂ ਬਾਅਦ ਹੱਥਾਂ ਦੀ ਸਫਾਈ ਕਰਨੀ ਚਾਹੀਦੀ ਹੈ।

 

ਇਸ ਤੋਂ ਇਲਾਵਾ, ਸ਼ਮਸ਼ਾਨਘਾਟ / ਦਫਨਾਉਣ ਵਾਲੇ ਸਥਾਨ 'ਤੇ ਵੱਡੇ ਇਕੱਠ ਤੋਂ ਸਮਾਜਿਕ ਦੂਰੀਆਂ ਦੇ ਉਪਾਅ ਵਜੋਂ ਪਰਹੇਜ ਕਰਨਾ ਚਾਹੀਦਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Singh Sidhu appeals people not to oppose cremation of COVID-19 positive body