ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗੜ ਵੱਲੋਂ ਨੰਬਰਦਾਰਾ ਦਾ ਮਾਣਭੱਤਾ 2000 ਰੁਪਏ ਕਰਨ ਦਾ ਫੈਸਲਾ


ਪੰਜਾਬ ਸਰਕਾਰ ਵੱਲੋਂ ਨੰਬਰਦਾਰਾ ਨੂੰ ਦਿੱਤੇ ਜਾਂਦੇ ਮਾਣਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਪੰਜਾਬ ਦੇ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਪ੍ਰਵਾਨਗੀ ਦੇ ਦਿੱਤੀ। ਸ੍ਰੀ ਕਾਂਗੜ ਨੇ ਇਹ ਪ੍ਰਵਾਨਗੀ ਪੰਜਾਬ ਨੰਬਰਦਾਰਾ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਮੰਗਾਂ ਸਬੰਧੀ ਕੀਤੀ ਗਈ ਮੁਲਾਕਾਤ ਵਿੱਚ ਦਿੱਤੀ ਗਈ।

 

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਾਲ ਮੰਤਰੀ ਨੂੰ ਨੰਬਰਦਾਰ ਯੂਨੀਅਨ ਪੰਜਾਬ ਦਾ ਵਫ਼ਦ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਲਈ ਆਇਆ ਸੀ ਜਿਸ ਦੌਰਾਨ ਵਫ਼ਦ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਤਹਿਸੀਲ ਦਫਤਰਾਂ ਅਤੇ ਜ਼ਿਲ੍ਹਾ ਦਫ਼ਤਰਾਂ ਵਿੱਚ ਬੈਠਣ ਲਈ ਕਮਰਾ ਨਹੀਂ ਅਲਾਟ ਕੀਤਾ ਗਿਆ ਜਿਸ ਕਾਰਨ ਨੰਬਰਦਾਰਾ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

 

ਇਸ ਤੋਂ ਇਲਾਵਾ ਉਨ੍ਹਾਂ ਨੇ ਨੰਬਰਦਾਰਾ ਨੂੰ ਮਿਲਣ ਵਾਲੇ ਮਾਣਭੱਤੇ ਵਿੱਚ ਵਾਧੇ ਅਤੇ ਇਨਸ਼ੋਰੈਂਸ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨਾਂ ਨੇ ਆਪਣੀਆਂ ਹੋਰ ਕਈ ਮੰਗਾਂ ਵੀ ਧਿਆਨ ਵਿੱਚ ਲਿਆਂਦੀਆਂ।

 

ਸ੍ਰੀ ਕਾਂਗੜ ਨੇ ਵਫ਼ਦ ਦੀਆਂ ਮੰਗਾਂ ਨੂੰ ਬਹੁਤ ਧਿਆਨ ਪੂਰਵਕ ਸੁਣਿਆ ਅਤੇ ਮੌਕੇ ਉੱਤੇ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਮਾਣਭੱਤੇ ਨੂੰ ਵਧਾ ਕੇ 2000 ਰੁਪਏ ਕਰਨ ਦੇ ਹੁਕਮ ਦਿੱਤੇ ਅਤੇ ਭਵਿੱਖ ਵਿੱਚ ਉਸਾਰੇ ਜਾਣ ਵਾਲੇ ਸਮੂਹ ਤਹਿਸੀਲ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਵਿੱਚ ਨੰਬਰਦਾਰ ਲਈ ਵਿਸ਼ੇਸ਼ ਤੌਰ ਉੱਤੇ ਤਿਆਰ ਕਰਵਾਉਣ ਦੇ ਹੁਕਮ ਜਾਰੀ ਕਰਨ ਦੇ ਆਦੇਸ਼ ਦਿੱਤੇ। 

 

ਇਸ ਤੋਂ ਇਲਾਵਾ ਇਹ ਵੀ ਆਦੇਸ਼ ਦਿੱਤੇ ਜੇਕਰ ਕਿਸੇ ਤਹਿਸੀਲ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਵਿੱਚ ਨੰਬਰਦਾਰ ਆਪਣੇ ਨਿੱਜੀ ਖ਼ਰਚੇ ਤੇ ਉਸਾਰਨ ਲਈ ਤਿਆਰ ਹਨ ਤਾਂ ਉਨ੍ਹਾਂ ਨੂੰ ਜ਼ਮੀਨ ਅਲਾਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਦਿੱਤੇ ਜਾਣ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kangaroo decides to honor Nambardara for Rs 2000