ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਦੀ ਬੰਦ ਪਈ ਖੰਡ ਮਿੱਲ ’ਚ ਲਗੇਗਾ ਕੰਪ੍ਰੈਸਡ ਬਾਇਓ ਗੈਸ ਪਲਾਂਟ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਬੰਦ ਪਈਆਂ ਖੰਡ ਮਿੱਲਾਂ ਦੀ ਥਾਂ ਨੂੰ ਵਰਤੋਂ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਰੱਖੜਾ (ਪਟਿਆਲਾ) ਖੰਡ ਮਿੱਲ ਵਿਖੇ 180 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ ਗੈਸ ਪਲਾਂਟ ਲਗਾਉਣ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਇਹ ਫੈਸਲਾ ਸਹਿਕਾਰਤਾ ਮੰਤਰੀ . ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਇਥੇ ਮਾਰਕਫੈਡ ਭਵਨ ਵਿਖੇ ਇੰਡੀਅਨ ਆਇਲ ਦੇ ਅਧਿਕਾਰੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ

 

ਵੇਰਵੇ ਜਾਰੀ ਕਰਦਿਆਂ . ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਵੱਲੋਂ ਬੰਦ ਪਈਆਂ ਖੰਡ ਮਿੱਲਾਂ ਦੀ ਥਾਂ ਨੂੰ ਵਰਤੋਂ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਤਹਿਤ ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਇਸ ਪ੍ਰਾਜੈਕਟ ਦੇ ਕਈ ਫਾਇਦੇ ਹੋਣਗੇ ਇਕ ਪਾਸੇ ਜਿੱਥੇ ਕਿਸਾਨਾਂ ਦੀ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ ਉਥੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ

 

ਉਨ੍ਹਾਂ ਕਿਹਾ ਕਿ ਬਾਇਓ ਗੈਸ ਪਲਾਂਟ ਲਈ ਕਿਸਾਨਾਂ ਤੋਂ ਸਹਿਕਾਰੀ ਸੁਸਾਇਟੀਆਂ ਰਾਹੀਆਂ ਝੋਨੇ ਦੀ ਪਰਾਲੀ ਖਰੀਦੀ ਜਾਵੇਗੀ ਜਿਸ ਨਾਲ ਸਥਾਨਕ ਸਹਿਕਾਰੀ ਸੁਸਾਇਟੀਆਂ ਦੀ ਵਿੱਤੀ ਹਾਲਤ ਵੀ ਸੁਧਰੇਗੀ ਸਹਿਕਾਰਤਾ ਲਹਿਰ ਨੂੰ ਵੀ ਵੱਡਾ ਹੁਲਾਰਾ ਮਿਲੇਗਾ ਇਸ ਪਲਾਂਟ ਵਿੱਚ ਝੋਨੇ ਦੀ ਪਰਾਲੀ ਤੇ ਹੋਰਨਾਂ ਬਾਇਓ ਮਾਸ ਤੋਂ ਬਾਇਓ ਗੈਸ ਦਾ ਉਤਪਾਦਨ ਹੋਵੇਗਾ ਪਹਿਲੇ ਪ੍ਰਾਜੈਕਟ ਤੋਂ ਬਾਅਦ ਸੂਬੇ ਵਿੱਚ ਦੋ ਹੋਰ ਅਜਿਹੇ ਪ੍ਰਾਜੈਕਟ ਲਗਾਉਣ ਉਤੇ ਕੰਮ ਕੀਤਾ ਜਾਵੇਗਾ

 

ਸਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰੇਂਦਰਾ ਸਿੰਘ ਤੋਮਰ ਨਾਲ ਮੁਲਾਕਾਤ ਦੌਰਾਨ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਉਤੇ ਵਿਚਾਰ ਕੀਤੀ ਸੀ ਜਿਸ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਕੇਂਦਰੀ ਪੈਟੋਰਲੀਅਮ ਮੰਤਰਾਲੇ ਕੋਲ ਇਹ ਮਾਮਲਾ ਉਠਾਇਆ ਜਾਵੇ ਅਤੇ ਅਜਿਹੇ ਪਲਾਂਟ ਲਗਾਉਣ ਉਤੇ ਵਿਚਾਰ ਕੀਤਾ ਜਾਵੇ

 

ਇੰਡੀਅਨ ਆਇਲ ਦੇ ਚੀਫ ਜਨਰਲ ਮੈਨੇਜਰ ਸ਼ਾਤਨੂੰ ਗੁਪਤਾ ਤੇ ਡਿਪਟੀ ਜਨਰਲ ਮੈਨੇਜਰ (ਆਲਟਰਨੇਟ ਐਨਰਜੀ) ਬਿਜੇ ਕੁਮਾਰ ਨੇ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਰੋਜ਼ਾਨਾ 30 ਟਨ ਗੈਸ ਅਤੇ 100 ਟਨ ਕੁਦਰਤੀ ਖਾਦ ਦਾ ਉਤਪਾਦਨ ਹੋਵੇਗਾ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ 20 ਕਿਲੋ ਮੀਟਰ ਦੇ ਦਾਇਰੇ ਵਿੱਚ ਆਉਂਦੇ ਕਿਸਾਨਾਂ ਦਾ ਫਾਇਦਾ ਹੋਵੇਗਾ ਜਿਨ੍ਹਾਂ ਕੋਲੋਂ ਝੋਨੇ ਦੀ ਪਰਾਲੀ ਇਸ ਪਲਾਂਟ ਲਈ ਖਰੀਦੀ ਜਾਵੇਗੀ

 

ਪੈਟੋਰਲੀਅਮ ਮੰਤਰਾਲੇ ਦੇ ਆਦੇਸ਼ਾਂ ਉਤੇ ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਸੁਬੋਧ ਕੁਮਾਰ ਵੱਲੋਂ ਸ਼ੂਗਰਫੈਡ ਦੇ ਅਧਿਕਾਰੀਆਂ ਨਾਲ 20 ਫਰਵਰੀ 2020 ਨੂੰ ਮੀਟਿੰਗ ਕੀਤੀ ਗਈ ਜਿਸ ਵਿੱਚ ਬੰਦ ਪਈਆਂ ਖੰਡ ਮਿੱਲਾਂ ਉਤੇ ਕੰਪ੍ਰੈਸਡ ਬਾਇਓ ਗੈਸ ਪਲਾਂਟ ਲਗਾਉਣ ਦੀ ਸਹਿਮਤੀ ਦੇ ਦਿੱਤੀ ਸੀ ਇਨ੍ਹਾਂ ਪ੍ਰਾਜੈਕਟਾਂ ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਇੰਡੀਅਨ ਆਇਲ ਵੱਲੋਂ ਪਹਿਲ ਦੇ ਆਧਾਰ 'ਤੇ ਰੱਖੜਾ ਖੰਡ ਮਿੱਲ ਦਾ 26 ਫਰਵਰੀ 2020 ਨੂੰ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਦਾ ਫੈਸਲਾ ਕੀਤਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A compressed biogas plant will be installed in the closed sugar mill