ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਦੀ ਮਦਦ ਨਾ ਕਰਨ ਵਾਲੇ ਅਦਾਰਿਆਂ ’ਤੇ ਬਣੀ ਇਕ ਸਲਾਹ

ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵਿਚਕਾਰ ਮੰਗਲਵਾਰ ਨੂੰ ਹੋਈ ਮੀਟਿੰਗ ਚ ਉਨ੍ਹਾਂ ਸਾਰੇ ਅਦਾਰਿਆਂ, ਜਿਨ੍ਹਾਂ ਵਿੱਚ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ, ਸਖ਼ਤ ਐਕਸ਼ਨ ਲੈਣ ਦੀ ਲੋੜ ਉਤੇ ਇਕ ਰਾਇ ਬਣੀ, ਜੋ ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਦੀ ਮਦਦ ਨਹੀਂ ਕਰ ਰਹੇ

 

ਜ਼ਿਆਦਾਤਰ ਪ੍ਰਾਈਵੇਟ ਹਸਪਤਾਲ ਤੇ .ਪੀ.ਡੀ. ਬੰਦ ਹੋਣ ਦੇ ਮੁੱਦੇ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਖ਼ਤ ਚੇਤਾਵਨੀ ਜਾਰੀ ਕਰ ਦਿੱਤੀ ਹੈ ਅਤੇ ਇਸ ਦੀ ਪ੍ਰਵਾਹ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ

 

ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਪ੍ਰਾਈਵੇਟ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਸਰਕਾਰ ਵੱਲੋਂ ਇਸ ਮਹਾਮਾਰੀ ਖ਼ਿਲਾਫ਼ ਜੰਗ ਵਿੱਚ ਵਰਤਿਆ ਜਾ ਰਿਹਾ ਹੈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਹਸਪਤਾਲਾਂ ਦਾ ਸਾਜ਼ੋ-ਸਾਮਾਨ ਸੀ.ਜੀ.ਐਚ.ਐਸ. ਦਰਾਂ ਉਤੇ ਲਿਆ ਗਿਆ ਹੈ


ਮੁੱਖ ਮੰਤਰੀ ਨੇ ਕਿਹਾ ਕਿ ਪਠਾਨਕੋਟ ਵਿੱਚ ਤਿੰਨ ਹਸਪਤਾਲਾਂ ਨੂੰ ਕੋਵਿਡ ਹਸਪਤਾਲਾਂ ਵਜੋਂ ਨੋਟੀਫਾਈ ਕੀਤਾ ਗਿਆ ਅਤੇ ਇਨ੍ਹਾਂ ਵਿੱਚ ਲੋੜੀਂਦੇ ਉਪਕਰਨ ਮੁਹੱਈਆ ਕੀਤੇ ਜਾ ਰਹੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A consultation on institutions that do not help the Punjab Government