ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ-ਭਾਜਪਾ ਸਰਕਾਰ ਦੀ ਬਦਨਾਮੀ ਲਈ ਰਚੀ ਗਈ ਡੂੰਘੀ ਸਾਜ਼ਿਸ਼: MP ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੀਬੀਆਈ ਵੱਲੋਂ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਤੋਂ ਬਹੁਤ ਧੱਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਉੱਤੇ ਅਜੇ ਨਾ ਦੋਸ਼ ਆਇਦ ਹੋਏ ਹਨ ਅਤੇ ਨਾ ਹੀ ਮੁਕੱਦਮਾ ਚੱਲਿਆ ਜਾਂ ਸਜ਼ਾ ਮਿਲੀ ਹੈ। ਸਿੱਖ ਚਾਹੁੰਦੇ ਹਨ ਕਿ ਬੇਅਦਬੀ ਦੀਆਂ ਘਟਨਾਵਾਂ ਪਿਛਲਾ ਸੱਚ ਬਾਹਰ ਆਉਣਾ ਚਾਹੀਦਾ ਹੈ। ਦੋਸ਼ੀਆਂ ਦੀ ਸ਼ਨਾਖਤ ਹੋਣੀ ਚਾਹੀਦੀ ਅਤੇ ਕਾਨੂੰਨ ਮੁਤਾਬਿਕ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

 

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜਿਹਨਾਂ ਨੇ ਗੁਰਬਾਣੀ ਦੀਆਂ ਪਵਿੱਤਰ ਬੀੜਾਂ ਦੀ ਘੋਰ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਫਾਹੇ ਲਾਇਆ ਜਾਣਾ ਚਾਹੀਦਾ ਹੈ। ਬੇਅਦਬੀ ਦੋਸ਼ੀ ਅਤੇ ਸਾਜ਼ਿਸ਼ਕਾਰ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ। ਉਨ੍ਹਾਂ ਦੇ ਇਹਨਾਂ ਘਿਨੌਣੇ ਅਪਰਾਧਾਂ ਕਰਕੇ ਲੱਖਾਂ ਸਿੱਖਾਂ ਅਤੇ ਸਹੀ ਸੋਚ ਰੱਖਣ ਵਾਲੇ ਵਿਅਕਤੀਆਂ ਦੇ ਦਿਲ ਲਹੂਲੁਹਾਨ ਹੋਏ ਹਨ। ਇਨਾਂ ਬੇਅਦਬੀ ਦੀਆਂ ਘਟਨਾਵਾਂ ਕਰਕੇ ਸਿੱਖ ਸੰਗਤ ਦੇ ਹਿਰਦਿਆਂ ਨੂੰ ਕਿੰਨੀ ਵੱਡੀ ਠੇਸ ਪਹੁੰਚੀ ਹੈ, ਇਸ ਨੂੰ ਕੋਈ ਸ਼ਬਦ ਬਿਆਨ ਨਹੀਂ ਕਰ ਸਕਦਾ। ਮੈਂ ਦੋਸ਼ੀਆਂ ਅਤੇ ਉਨਾਂ ਦੇ ਆਕਾਵਾਂ ਲਈ ਮੌਤ ਦੀ ਸਜ਼ਾ ਦੀ ਮੰਗ ਕਰਦਾ ਹਾਂ।

 

ਕੋਰ ਕਮੇਟੀ ਨੇ ਪਾਰਟੀ ਦੇ ਇਸ ਮੱਤ ਵਿਚ ਪੂਰਨ ਭਰੋਸਾ ਪ੍ਰਗਟਾਇਆ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨੂੰ ਬਦਨਾਮ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ ਤਾਂ ਕਿ ਸੂਬੇ ਅੰਦਰ ਸਮਾਜਕ ਅਤੇ ਸਿਆਸੀ ਅਸਥਿਰਤਾ ਪੈਦਾ ਹੋ ਜਾਵੇ ਅਤੇ ਪੰਜਾਬੀਆਂ ਵਿਚਲਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲਾ ਮਾਹੌਲ ਖਰਾਬ ਹੋ ਜਾਵੇ।

 

ਪਾਰਟੀ ਨੇ ਕਿਹਾ ਕਿ ਮੁੱਖ ਦੋਸ਼ੀ ਦੇ ਜੇਲ੍ਹ ਅੰਦਰ ਸ਼ੱਕੀ ਹਾਲਤਾਂ ਵਿਚ ਹੋਏ ਕਤਲ ਨਾਲ ਜੁੜੀਆਂ ਸਾਰੀਆਂ ਘਟਨਾਵਾਂ ਨੂੰ ਡੂੰਘਾਈ ਵਿਚ ਜਾਂਚ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਦੋਸ਼ੀ ਨੇ ਨਾ ਸਿਰਫ ਸਾਰੇ ਦੋਸ਼ੀਆਂ ਬਾਰੇ ਠੋਸ ਸਬੂਤ ਦਿੱਤੇ ਹੋ ਸਕਦੇ ਹਨ, ਸਗੋਂ ਇਹ ਵੀ ਹੋ ਸਕਦਾ ਹੈ ਕਿ ਉਸ ਨੇ ਇਹਨਾਂ ਸ਼ਰਮਨਾਕ ਘਟਨਾਵਾਂ ਪਿਛਲੀ ਸਾਜ਼ਿਸ਼ ਦੇ ਅਸਲੀ ਸਾਜ਼ਿਸ਼ਕਾਰਾਂ ਬਾਰੇ ਕੋਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੋਵੇ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A deep conspiracy created for the slander of SAD-BJP government says Sukhbir Badal