ਅਗਲੀ ਕਹਾਣੀ

ਮਕਾਨ ਦਾ ਚਲਾਨ ਨਾ ਕੱਟਣ ਬਦਲੇ ਇੰਸਪੈਕਟਰ ਮੰਗ ਰਿਹਾ ਸੀ ਰਿਸ਼ਵਤ...

symble pic

ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਚ ਦੋਸ਼ ਲਾਇਆ ਸੀ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

 

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਅੱਗੇ ਦੱਸਿਆ ਉਕਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਉਕਤ ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A home inspector was demanding bribe for not cutting challan