ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਿੰਡ ਕਲਾਲਾ ਦੇ ਮਜ਼ਦੂਰ ਵੱਲੋਂ ਖੁਦਕੁਸ਼ੀ

ਬੂਟਾ ਸਿੰਘ

ਪਿੰਡ ਕਲਾਲਾ (ਬਰਨਾਲਾ) ਦੇ ਵਸਨੀਕ ਇੱਕ ਗਰੀਬ ਮਜ਼ਦੂਰ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੂਟਾ ਸਿੰਘ (28) ਪੁੱਤਰ ਬਖਸੀਸ ਸਿੰਘ ਵਾਸੀ ਕਲਾਲਾ (ਮਜ਼ਬੀ ਸਿੱਖ) ਜੋ ਆਪਣੇ ਸਹੁਰੇ ਭਦੌੜ ਵਿਖੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਗਿਆ ਹੋਇਆ ਸੀ। ਜੋ ਕਾਫੀ ਦਿਨਾਂ ਤੋਂ ਮਾਨਸਿਕ ਤੌਰ ਤੇ ਪ੍ਰੇਸਾਨ ਰਹਿੰਦਾ ਸੀ। ਜਿਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿ੍ਰਤਕ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ ਤੇ ਉਹ ਆਪਣੇ ਪਿੱਛੇ ਆਪਣੀ ਪਤਨੀ ਤੇ 2 ਨਬਾਲਗ ਬੱਚੇ ਰੋਂਦੇ ਵਿਲਕਦੇ ਛੱਡ ਗਿਆ ਹੈ। ਥਾਣਾ ਭਦੌੜ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆਂ ਕਿ ਮਿ੍ਰਤਕ ਦੇ ਪਿਤਾ ਬਖਸੀਸ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A labourer commits suicide at Kalala