ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਬਣਾਇਆ ਜਾ ਰਿਹੈ ਨਵਾਂ ਸਿਸਟਮ

ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਆਂ ਸੰਸਥਾਵਾਂ ਦੇ ਕੋਰਸਾਂ ਵਿਚ ਵੱਡੇ ਬਦਲਾਅ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

 

ਸੂਬੇ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਸ੍ਰੀ ਸੰਦਰ ਸ਼ਾਮ ਅਰੋੜਾ ਦੀ ਅਗਵਾਈ ਚ ਇਸ ਸਬੰਧੀ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਅੱਜ ਇੱਥੇ ਮੀਟਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਧੇਰੇ ਕਾਰਗਾਰ ਢੰਗ ਨਾਲ ਮੁਹੱਈਆ ਕਰਵਾਉਣ ਲਈ ਜਲਦ ਹੀ ਨਵਾਂ ਸਿਸਟਮ ਹੋਂਦ ਵਿਚ ਲਿਆਂਦਾ ਜਾਵੇਗਾ।

 

 

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਨੌਜਵਾਨਾਂ ਨੂੰ ਮੌਜੂਦਾ ਅਤੇ ਭਵਿੱਖ ਦੇ ਉਦਯੋਗ ਦੀਆਂ ਲੋੜਾਂ ਦੇ ਅਨੁਸਾਰ ਨੌਕਰੀਆਂ ਦੇ ਹਾਣੀ ਬਣਾਉਣ ਲਈ ਕੋਰਸ ਦੇ ਦੌਰਾਨ ਘੱਟੋ ਘੱਟ 3 ਤੋਂ 6 ਮਹੀਨੇ ਦੀ ਟਰੇਨਿੰਗ ਜਰੂਰੀ ਹੈ। ਮੌਜੂਦਾ ਸਿਸਟਮ ਦੇ ਅਨੁਸਾਰ ਸਿਰਫ ਇੱਕ ਮਹੀਨਾ ਹੀ ਉਦਯੋਗ ਵਿਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਂਦੀ ਹੈ ਜੋ ਬਹੁਤ ਹੀ ਨਾ ਕਾਫੀ ਹੈ ਅਤੇ ਵਿਦਿਆਰਥੀ ਉਦਯੋਗਾਂ ਵਿਚ ਨੌਕਰੀਆਂ ਲਈ ਪੂਰੀ ਤਰਾਂ ਹੁਨਰਮੰਦ ਨਹੀਂ ਬਣ ਪਾਉਂਦੇ।

 

ਉਨ੍ਹਾਂ ਕਿਹਾ ਕਿ ਕੁਝ ਇੰਜਨੀਅਰਇੰਗ ਕੋਰਸਾਂ ਚ 6 ਮਹੀਨੇ ਦੀ ਟਰੇਨਿੰਗ ਕਰਵਾਈ ਜਾਂਦੀ ਹੈ ਪਰ ਇਸ ਨੂੰ ਹੋਰ ਕਾਰਗਰ ਬਣਾਉਣ ਦੀ ਲੋੜ ਹੈ। ਤਕਨੀਕੀ ਸਿੱਖਿਆ ਦੇ ਮੌਜੂਦਾ ਢਾਂਚੇ ਅਤੇ ਉਦਯੋਗ ਦੀਆਂ ਲੋੜਾਂ ਵਿਚ ਇੱਕ ਵੱਡਾ ਪਾੜਾ ਹੈ ਜੋ ਪੂਰਿਆ ਜਾਣਾ ਬਹੁਤ ਜ਼ਰੂਰੀ ਹੈ।

 

ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਤਕਨੀਕੀ ਸਿੱਖਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਨਵਾਂ ਸਿਸਟਮ ਹੋਂਦ ਵਿਚ ਲਿਆਉਣ ਲਈ ਜਲਦ ਇੱਕ ਖਰੜਾ ਤਿਅਰ ਕਰਕੇ ਪੇਸ਼ ਕਰਨਗੇ। ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਨਾਲ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

 

ਤਕਨੀਕੀ ਸਿੱਖਿਆ ਮੰਤਰੀ ਨੇ ਆਸ ਜਤਾਈ ਕਿ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਨੂੰ ਦੇਖਦਿਆਂ ਕਿ ਕੇਂਦਰ ਸਰਕਾਰ ਵਲੋਂ ਵੀ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੀਆਂ ਲੋੜਾਂ ਦੇ ਅਨੁਸਾਰ ਹਾਣੀ ਬਣਉਣਾ ਬਹੁਤ ਹੀ ਜ਼ਰੂਰੀ ਹੈ ਤਾਂ ਹੀ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਵਿਚ ਰੋਜ਼ਗਾਰ ਮਿਲ ਸਕਣਗੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A new system is being created to make the youth of Punjab more skilled