ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550 ਸਾਲਾ ਪ੍ਰਕਾਸ਼ ਪੁਰਬ: ਬਰੈਂਪਟਨ–ਕੈਨੇਡਾ ’ਚ ਬਣੇਗੀ ਗੁਰੂ ਨਾਨਕ ਦੇਵ ਸਟ੍ਰੀਟ

ਇਹ ਹੈ ਬਰੈਂਪਟਨ ਦੀ ਉਹ ਸੜਕ ਜਿਸ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਰੱਖਿਆ ਜਾਣਾ ਹੈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਦੀਆਂ ਤਿਆਰੀਆਂ ਸਿਰਫ਼ ਪੰਜਾਬ ’ਚ ਹੀ ਨਹੀਂ, ਸਗੋਂ ਸਮੁੱਚੇ ਵਿਸ਼ਵ ਦੇ ਕੋਣੇ–ਕੋਣੇ ’ਚ ਚੱਲ ਰਹੀਆਂ ਹਨ। ਇਸ ਮਾਮਲੇ ’ਚ ਵੱਡੀ ਤੇ ਤਾਜ਼ਾ ਮਿਸਾਲ ਕੈਨੇਡੀਅਨ ਸੂਬੇ ਉਨਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਦੀ ਦਿੱਤੀ ਜਾ ਸਕਦੀ ਹੈ, ਜਿਸ ਨੇ ਆਪਣੀ ਇੱਕ ਸੜਕ ਦਾ ਨਾਂਅ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਹੇਠ ਰੱਖਣ ਲਈ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ।

 

 

ਕੈਨੇਡੀਅਨ ਮਹਾਂਨਗਰ ਟੋਰਾਂਟੋ ਦੇ ਉੱਪਨਗਰ ਬਰੈਂਪਟਨ ’ਚ ਗੁਰੂ ਸਾਹਿਬ ਦੇ ਨਾਂਅ ਦੀ ਸੜਕ ਲਈ ਮਤਾ ਖੇਤਰੀ ਕੌਂਸਲਰ ਗੁਰਪ੍ਰੀਤ ਸਿੰਘ ਢਿਲੋਂ ਤੇ ਨਗਰ ਕੌਂਸਲਰ ਹਰਕੀਰਤ ਸਿੰਘ ਨੇ ਪੇਸ਼ ਕੀਤਾ ਸੀ। ਡਿਕਸੀ ਰੋਡ ਤੇ ਗ੍ਰੇਟ ਲੇਕਸ ਵਾਲੀ ਸੜਕ ਦੇ ਵਿਚਕਾਰ ਪੀਟਰ ਰਾਬਰਟਸਨ ਬੂਲੇਵਾਰਡ ਦੇ ਸੈਕਸ਼ਨ ਨੂੰ ਗੁਰੂ ਸਾਹਿਬ ਦਾ ਨਾਂਅ ਬਖ਼ਸ਼ਿਆ ਜਾਣਾ ਹੈ।

 

 

ਦਸਤਾਵੇਜ਼ਾਂ ’ਚ ਇਸ ਸੜਕ ਦਾ ਨਾਂਅ ‘ਗੁਰੂ ਨਾਨਕ ਸਟ੍ਰੀਟ’ ਜਾਂ ‘ਗੁਰੂ ਨਾਨਕ ਰੋਡ’ ਰਹੇਗਾ। ਫ਼ੋਨ ’ਤੇ ‘ਹਿੰਦੁਸਤਾਨ ਟਾਈਮਜ਼’ ਨਾਲ ਗੱਲਬਾਤ ਦੌਰਾਨ ਸ੍ਰੀ ਗੁਰਪ੍ਰੀਤ ਢਿਲੋਂ ਨੇ ਦੱਸਿਅ ਕਿ ਬਰੈਂਪਟਨ ’ਚ ਵੱਡੀ ਗਿਣਤੀ ਵਿੱਚ ਸਿੱਖ ਰਹਿ ਰਹੇ ਹਨ। ਕੈਨੇਡਾ ਸਭਿਆਚਾਰਕ ਵਿਭਿੰਨਤਾ ਵਾਲੀ ਧਰਤੀ ਹੈ ਤੇ ਇੱਥੇ ਵੱਖੋ–ਵੱਖਰੇ ਧਰਮਾਂ, ਨਸਲਾਂ, ਜਾਤਾਂ ਅਤੇ ਪਿਛੋਕੜਾਂ ਦੇ ਲੋਕ ਪੂਰੀ ਏਕਤਾ ਤੇ ਆਪਸੀ ਪਿਆਰ ਨਾਲ ਰਹਿੰਦੇ ਹਨ।

 

 

ਸ੍ਰੀ ਢਿਲੋਂ ਨੇ ਦੱਸਿਆ ਕਿ ਹੁਣ 550ਵੇਂ ਪ੍ਰਕਾਸ਼ ਪੁਰਬ ਮੌਕੇ ਬਰੈਂਪਟਨ ਨਗਰ ਕੌਂਸਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ ਇੱਕ ਸੜਕ ਦਾ ਨਾਂਅ ’ਤੇ ਰੱਖਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।

 

 

ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਾਂਅ ਨਵੇਂ ਸਿਰੇ ਤੋਂ ਰੱਖਣ ਨੂੰ ਮਨਜ਼ੂਰੀ ਦੇਣ ਵਾਲੀ ਜ਼ਿਲਾ–ਪੱਧਰੀ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇਰੀ ਕਾਰਵਾਈ ਅਰੰਭ ਦਿੱਤੀ ਜਾਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A Street in Brampton to be named after Guru Nanak Dev ji