ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਤੋਂ ਕੁੱਲ 1 ਲੱਖ 10 ਹਜ਼ਾਰ ਪਰਵਾਸੀ ਉਨ੍ਹਾਂ ਦੇ ਸੂਬਿਆਂ ਨੂੰ ਭੇਜੇ

ਪੰਜਾਬ ਸਰਕਾਰ ਵੱਲੋਂ ਪਰਵਾਸੀਆਂ ਨੂੰ ਆਪਣੇ ਆਪਣੇ ਸੂਬਿਆਂ ਵਿੱਚ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਹੇਠ ਹੁਣ ਤੱਕ 90 ਰੇਲ ਗੱਡੀਆਂ ਦੇ ਰਾਹੀਂ ਕੁੱਲ 1,10,000 ਪਰਵਾਸੀ ਉਨਾਂ ਦੇ ਸੂਬਿਆਂ ਨੂੰ ਭੇਜੇ ਗਏ ਹਨ। ਇਸ ਕਾਰਜਤੇ ਸੂਬਾ ਸਰਕਾਰ ਨੇ ਹੁਣ ਤੱਕ 6 ਕਰੋੜ ਰੁਪਏ ਤੋਂ ਵੀ ਵੱਧ ਰਾਸ਼ੀ ਖਰਚੀ ਹੈ

 

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸੂਬੇ ਦੇ ਨੋਡਲ ਅਫਸਰ ਰੇਲਵੇ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਰਵਾਸੀਆਂ ਦੀ ਘਰ ਵਾਪਸੀ ਨੂੰ ਰੇਲਵੇ ਦੀ ਫਿਰੋਜ਼ਪੁਰ ਡਵੀਜ਼ਨ ਅਤੇ ਅੰਬਾਲਾ ਡਵੀਜ਼ਨ ਦੇ ਸਹਿਯੋਗ ਦੇ ਨਾਲ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਰੋਜ਼ਾਨਾ 15 ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ

 

ਉਨਾਂ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਵੱਧ ਰੇਲ ਗੱਡੀਆਂ ਲੁਧਿਆਣਾ ਤੋਂ ਜਾ ਰਹੀਆਂ ਹਨ। ਇਥੋਂ 36 ਗੱਡੀਆਂ ਪਰਵਾਸੀਆਂ ਨੂੰ ਲੈ ਕੇ ਉਨਾਂ ਦੇ ਸੂਬਿਆਂ ਵਿੱਚ ਗਈਆਂ ਹਨ। ਇਸੇ ਤਰਾਂ ਹੀ 31 ਗੱਡੀਆਂ ਜਲੰਧਰ ਤੋਂ ਪਰਵਾਸੀਆਂ ਨੂੰ ਲੈ ਕੇ ਦੇਸ਼ ਦੇ ਵੱਖ ਵੱਖ ਸੂਬਿਆਂ ਨੂੰ ਗਈਆਂ ਹਨ।

 

ਉਨਾਂ ਦੱਸਿਆ ਕਿ ਪਟਿਆਲਾ, ਮੋਹਾਲੀ, ਬਠਿੰਡਾ, ਸਰਹਿੰਦ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪਰਵਾਸੀਆਂ ਨੂੰ ਲੈ ਕੇ ਉਨਾਂ ਦੇ ਸੂਬਿਆਂ ਨੂੰ ਗਈਆਂ ਹਨ ਅਤੇ ਆਉਦੇ ਦਿਨਾਂ ਦੌਰਾਨ ਫਿਰੋਜ਼ਪੁਰ ਕੈਂਟ, ਦੋਰਾਹਾ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਨਾਂ ਦੇ ਸੂਬਿਆਂ ਨੂੰ ਜਾਣਗੀਆਂ

 

ਉਨਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ ਗੱਡੀਆਂ ਉੱਤਰ ਪ੍ਰਦੇਸ਼ ਨੂੰ ਜਾ ਰਹੀਆਂ ਹਨ ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਗੱਡੀਆਂ ਗਈਆਂ ਹਨ। ਪੰਜਾਬ ਸਰਕਾਰ ਪਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਛੱਤੀਸਗੜ, ਮਨੀਪੁਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਰਗੇ ਸੂਬਿਆਂ ਨੂੰ ਵੀ ਰੇਲ ਗੱਡੀਆਂ ਚਲਾ ਰਹੀ ਹੈ

 

ਸ੍ਰੀ ਵਿਕਾਸ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਾਂ ਸਾਰੇ ਸੂਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ ਜੋ ਕਿ ਪਰਵਾਸੀਆਂ ਦੀ ਵਾਪਸੀ ਲਈ ਸਹੂਲਤ ਪ੍ਰਦਾਨ ਕਰਨ ਵਾਸਤੇ ਸਰਗਰਮੀ ਦੇ ਨਾਲ ਉਨਾਂ ਸੂਬਿਆਂ ਦੇ ਆਪਣੇ ਹਮਰੁਤਬਾ ਦੇ ਨਾਲ ਸੰਪਰਕ ਵਿੱਚ ਹਨ।

 

ਉਨਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਪਰਵਾਸੀਆਂ ਦੀ ਲਾਜ਼ਮੀ ਸਕਰੀਨਿੰਗ ਦੇ ਲਈ ਟੀਮਾਂ ਦਾ ਗਠਨ ਕੀਤਾ ਹੈ। ਸਿਰਫ ਉਹ ਹੀ ਗੱਡੀਆਂ ਵਿੱਚ ਜਾਣ ਦਿੱਤਾ ਜਾ ਰਿਹਾ ਹੈ ਜਿਨਾਂ ਨੂੰ ਬਿਮਾਰੀ ਦੇ ਲੱਛਣ ਨਹੀਂ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A total of 1 lakh 10 thousand migrants from Punjab were sent to their states