ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੁਜ਼ਗਾਰ ਮੇਲੇ ਦੌਰਾਨ ਕੁੱਲ 4056 ਨੌਜਵਾਨਾਂ ਦੀ ਕੀਤੀ ਚੋਣ

ਰੁਜ਼ਗਾਰ ਮੇਲੇ ਦੌਰਾਨ ਕੁੱਲ 4056 ਨੌਜਵਾਨਾਂ ਦੀ ਕੀਤੀ ਚੋਣ

ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਹਿੱਤ ਲਗਾਤਾਰਤਾ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਲਗਾਏ ਗਏ ਤਿੰਨ ਰੋਜ਼ਾ ਰੁਜ਼ਗਾਰ ਮੇਲਿਆਂ ਦੌਰਾਨ 4056 ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ 1430 ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਕਰਨ ਵਾਸਤੇ ਲੋਨ ਦੀ ਸੁਵਿਧਾ ਵੀ ਦਿੱਤੀ ਗਈ।

 

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਆਈ.ਟੀ.ਆਈ. ਜਲਾਲਾਬਾਦ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਦੇ ਤੀਜੇ ਦਿਨ 1748 ਉਮੀਦਵਾਰਾਂ ਨੇ ਭਾਗ ਲਿਆ ਜਿਸ ਵਿੱਚੋਂ ਪਹੁੰਚੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੰਪਨੀਆਂ ਦੇ ਨੁਮਾਇੰਦਿਆਂ ਨੇ 1166 ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਦੇ ਆਧਾਰ 'ਤੇ ਚੋਣ ਕੀਤੀ।

 

ਮੇਲੇ ਦੌਰਾਨ ਵਿਸ਼ੇਸ਼ ਤੌਰ 'ਤੇ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ, ਐਸ.ਬੀ.ਈ ਲਾਈਫ ਇੰਸ਼ੋਰੈਂਸ, ਸਕਾਈ ਇੰਟਰਨੈਸ਼ਨਲ, ਏ.ਆਰ.ਐਲ ਟੈਲੀ ਸਰਵਿਸ, ਪਬਲਿਕ ਸੈਕਟਰ ਯੂਨਿਟ, ਐਲ.ਆਈ.ਸੀ. ਲਾਈਫ ਇੰਸ਼ੋਰੈਂਸ, ਸਟਾਰ ਹੈਲਥ ਇੰਸ਼ੋਰੈਂਸ ਅਤੇ ਜੈਨਸਿਸ ਆਦਿ ਕੰਪਨੀਆਂ ਵੱਲੋਂ ਸਮੂਲੀਅਤ ਕੀਤੀ ਗਈ ਜਿਸ ਵਿਚੋਂ 1166 ਯੋਗ ਸਿਖਿਆਰਥੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A total of 4056 youth selected during the Employment Fair