ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਦੇ ਮ੍ਰਿਤਕ ਜਗਮੇਲ ਸਿੰਘ ਮਾਮਲੇ ਦੀ ਦੋ ਮੈਂਬਰੀ ਟੀਮ ਕਰੇਗੀ ਜਾਂਚ

----ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ----

 

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜਿਲੇ ਦੇ ਚੰਗਾਲੀ ਵਾਲਾ ਦੇ ਜਗਮੇਲ ਸਿੰਘ ਕੁੱਟਮਾਰ ਮਗਰੋਂ ਮੌਤ ਹੋਣ ਜਾਣ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰੇਗੀ।

 

ਸੰਗਰੂਰ ਦੇ ਮ੍ਰਿਤਕ ਜਗਮੇਲ ਸਿੰਘ ਮਾਮਲੇ ਦੀ ਦੋ ਮੈਂਬਰੀ ਟੀਮ ਕਰੇਗੀ ਜਾਂਚ

 

ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਉਨਾਂ ਦੱਸਿਆ ਕਿ 15 ਨਵੰਬਰ ਨੂੰ ਅਖਬਾਰਾਂ ਵਿੱਚ ਛਪੀਆਂ ਖਬਰਾਂ ਦਾ ਸੂ ਮੋਟੋ ਨੋਟਿਸ ਲੈ ਕੇ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਤਲਬ ਕਰ ਲਈ ਗਈ ਸੀ।

 

ਇਸ ਤੋਂ ਇਲਾਵਾ ਕਮਿਸ਼ਨ ਦੇ ਦੋ ਮੈਂਬਰਾਂ ਸ੍ਰੀ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪੂਨਮ ਕਾਂਗੜਾ ਵੱਲੋਂ ਜਗਮੇਲ ਸਿੰਘ ਦੇ ਪਰਿਵਾਰ ਨਾਲ ਵੀ ਉਸੇ ਦਿਨ ਮੁਲਾਕਾਤ ਕੀਤੀ ਗਈ ਸੀ।

 

 

ਉਨਾਂ ਦੱਸਿਆ ਕਿ ਉਹ ਖੁਦ ਵੀ ਪੀੜਤ ਪਰਿਵਾਰ ਨੂੰ ਖੁਦ ਵੀ ਪੀ.ਜੀ.ਆਈ. ਵਿਖੇ ਸੋਮਵਾਰ ਨੂੰ ਮਿਲਕੇ ਆਏ ਸਨ। ਉਨਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨਾਂ ਨੇ ਫੈਸਲਾ ਲਿਆ ਹੈ ਕਿ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

 

ਇਸ ਸਬੰਧੀ ਕੌਮੀ ਕਮਿਸ਼ਨ ਨਾਲ ਰਾਬਤਾ ਕਰਕੇ ਤਰੀਕ ਤੈਅ ਕੀਤੀ ਜਾ ਰਹੀ ਹੈ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਅਤੇ ਸ੍ਰੀਮਤੀ ਪੂਨਮ ਕਾਂਗੜਾ ਨੂੰ ਇਹ ਜਾਂਚ ਦਾ ਕੰਮ ਸੌਂਪਿਆਂ ਗਿਆ ਹੈ।

 

ਦੱਸ ਦੇਈਏ ਕਿ ਪੰਜਾਬ ਦੇ ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ (37) ਦੀ ਮੌਤ ਤੋਂ ਬਾਅਦ ਆਮ ਸਥਾਨਕ ਨਿਵਾਸੀਆਂ ’ਚ ਡਾਢਾ ਰੋਹ ਤੇ ਰੋਸ ਪਾਇਆ ਜਾ ਰਿਹਾ ਸੀ। ਲੰਘੇ ਕੁਝ ਦਿਨ ਪਹਿਲਾਂ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਪੰਜਾਬ ਸਰਕਾਰ ਨੇ ਗੰਭੀਰ ਨੋਟਿਸ ਲਿਆ ਅਤੇ ਪੀਜੀਆਈ ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। 

 

 

ਮ੍ਰਿਤਕ ਦਲਿਤ ਨੌਜਵਾਨ ਦਾ ਪੀੜਤ ਪਰਿਵਾਰ ਸਸਕਾਰ ਕਰਨ ਲਈ ਮ੍ਰਿਤਕ ਦੇਹ ਨਹੀਂ ਲੈ ਰਿਹਾ ਸੀ ਪਰ ਆਖ਼ਰਕਾਰ ਪੰਜਾਬ ਸਰਕਾਰ ਦਾ ਪੀੜਤ ਪਰਵਾਰ ਨਾਲ ਸਮਝੌਤਾ ਹੋ ਗਿਆ ਹੈ। 

 

 

ਸਮਝੌਤੇ ਅਨੁਸਾਰ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ, ਪੀੜਤ ਪਰਿਵਾਰ ਦੀ ਪਤਨੀ ਨੂੰ ਸਰਕਾਰੀ ਨੌਕਰੀ, ਰਿਹਾਇਸ਼ੀ ਮਕਾਨ ਲਈ ਇੱਕ ਲੱਖ ਪੰਚੀ ਹਜ਼ਾਰ ਰੁਪਏ, 6 ਮਹੀਨਿਆਂ ਦਾ ਰਾਸ਼ਨ, ਭੋਗ ਦਾ ਸਾਰਾ ਖ਼ਰਚ ਸਰਕਾਰੀ, ਦੋਸ਼ੀਆਂ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A two-member team will investigate the Jagmel Singh case of Sangrur