ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ‘ਚ ਕੀਤੀ ਜਾ ਰਹੀ ਰੈਲੀ ‘ਚ ਚੰਡੀਗੜ੍ਹ ਤੋਂ ਲੋਕ ਸਭਾ ਲਈ ਉਮੀਦਵਾਰ ਦਾ ਐਲਾਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੰਗਰੂਰ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਲੋਕ ਸਭਾ ਦੀਆਂ ਚੋਣਾਂ ਵਾਸਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।
ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨੇ ਫੜਿਆ 'ਆਪ' ਦਾ ਝਾੜੂ
ਦੱਸ ਦੇਣਾ ਚਾਹੁੰਦੇ ਹਾਂ ਕਿ ਹਿੰਦੁਸਤਾਨ ਟਾਈਮਜ਼ ਪੰਜਾਬੀ ਚੰਡੀਗੜ੍ਹ ਤੋਂ ਉਮੀਦਵਾਰ ਬਣਾਉਣ ਸਬੰਧੀ ਪਹਿਲਾਂ ਹੀ ਖਬਰਾਂ ਪ੍ਰਕਾਸ਼ਤ ਕਰ ਚੁੱਕਿਆ ਹੈ।
ਭਾਜਪਾ ਤੋਂ ਨਾਰਾਜ਼ ਹਰਮੋਹਨ ਧਵਨ ਦੇ ‘ਆਪ’ `ਚ ਜਾਣ ਦੀ ਸੰਭਾਵਨਾ