ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਛੱਡੀ

ਆਮ ਆਦਮੀ ਪਾਰਟੀ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਹਲਕਾ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਬਲਦੇਵ ਸਿੰਘ ਨਵੀਂ ਬਣੀ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਚ ਸ਼ਾਮਲ ਹੋ ਸਕਦੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਹ ਅਸਤੀਫ਼ਾ ਉਨ੍ਹਾਂ ਨੇ ਈਮੇਲ ਦੇ ਜ਼ਰੀਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ । ਅਸਤੀਫੇ ਚ ਮਾ. ਬਲਦੇਵ ਸਿੰਘ ਨੇ ਦੋਸ਼ ਲਗਾਇਆ ਹੈ ਕਿ ਪਾਰਟੀ ਚ ਦਲਿਤਾਂ ਦੀ ਵੱਡੇ ਪੱਧਰ ਤੇ ਅਣਦੇਖੀ ਕੀਤੀ ਜਾਂਦੀ ਹੈ ਜਿਸ ਕਰਕੇ ਉਹ ਇਹ ਜਰ ਨਹੀਂ ਸਕਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਇੱਕ ਨਵੀਂ ਪਾਰਟੀ ਪੰਜਾਬੀ ਏਕਤਾ ਪਾਰਟੀ ਬਣਾ ਲਈ ਸੀ | ਜਿਸ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਵੱਲੋਂ ਇੱਕ-ਇੱਕ ਕਰਕੇ ਅਸਤੀਫਾ ਦਿੱਤਾ ਜਾ ਰਿਹਾ ਹੈ ਇਸ ਨਾਲ ਪਾਰਟੀ ਨੂੰ ਕਾਫੀ ਵੱਡੇ ਝੱਟਕੇ ਲੱਗ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਵੀ ਇਸ ਤਰ੍ਹਾਂ ਦੇ ਹੋਰ ਝਟਕੇ ਝਟਕੇ ਲੱਗਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party MLA Baldev Singh left the party