ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਪੰਜਾਬ ਨੂੰ ਧੋਖਾ ਦਿੱਤਾ, ਕੋਈ ਵਾਅਦਾ ਪੂਰਾ ਨਹੀਂ ਕੀਤਾ: ਕੇਜਰੀਵਾਲ

ਸ੍ਰੀ ਅਰਵਿੰਦ ਕੇਜਰੀਵਾਲ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ

1 / 2ਸ੍ਰੀ ਅਰਵਿੰਦ ਕੇਜਰੀਵਾਲ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ

ਅਰਵਿੰਦ ਕੇਜਰੀਵਾਲ ਬਰਨਾਲਾ ਰੈਲੀ 'ਚ ਪੁੱਜੇ

2 / 2ਅਰਵਿੰਦ ਕੇਜਰੀਵਾਲ ਬਰਨਾਲਾ ਰੈਲੀ 'ਚ ਪੁੱਜੇ

PreviousNext

--  ਮੈਂ ਸਦਾ ਲਈ ਸ਼ਰਾਬ ਛੱਡ ਦਿੱਤੀ, ਹੁਣ ਸਿਰਫ਼ ਸੇਵਾ ਕਰਾਂਗਾ: ਭਗਵੰਤ ਮਾਨ

 

ਤਸਵੀਰਾਂ ਤੇ ਵਿਡੀਓਜ਼: ਭਾਰਤ ਭੂਸ਼ਨ, ਹਿੰਦੁਸਤਾਨ ਟਾਈਮਜ਼ – ਪਟਿਆਲਾ

 

3:45

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਜਿਹੜੇ ਵੀ ਲੋਕ ਛੱਡ ਕੇ ਗਏ ਹਨ, ਉਨ੍ਹਾਂ ਦੇ ਜਾਣ ਨਾਲ ਸਗੋਂ ਪਾਰਟੀ ਵਿੱਚ ਸਫ਼ਾਈ ਹੋਈ ਹੈ। ਰੱਬ ਇਹ ਸਭ ਸਫ਼ਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਅਹੁਦਿਆਂ ਦੇ ਲਾਲਚੀ ਹੀ ਪਾਰਟੀ ਛੱਡ ਕੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਉੱਤੇ ਪਿਛਲੇ ਦੋ ਸਾਲਾਂ ਵਿੱਚ ਚਾਰ ਵਾਰ ਹਮਲਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਦੇ ਸੁਣਿਆ ਸੀ ਕਿ ਕਿਸੇ ਮੁੱਖ ਮੰਤਰੀ ਉੱਤੇ ਇੰਝ ਹਮਲਾ ਹੋਇਆ ਹੋਵੇ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਪੰਜਾਬ ਤੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਤੇ ਉਨ੍ਹਾਂ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਝੂਠੇ ਵਾਅਦੇ ਕਰ–ਕਰ ਕੇ ਗੱਦੀ ਤਾਂ ਹਾਸਲ ਕਰ ਲਈ ਪਰ ਕੀਤਾ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਨੇ ਦਲਿਤਾਂ ਤੇ ਅਨੁਸੂਚਿਤ ਜਾਤਾਂ ਨੂੰ ਰੱਜ ਕੇ ਧੋਖਾ ਦਿੱਤਾ। ਉਨ੍ਹਾਂ ਕਿਹਾ ਹਸਪਤਾਲ ਤੇ ਸਕੂਲ ਤੱਕ ਦਾ ਨਿਜੀਕਰਨ ਕੀਤਾ ਜਾ ਰਿਹਾ ਹੈ।

 

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ 'ਚ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿੱਚ ਦਲਿਤ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਖ਼ਾਸ ਉੱਦਮ ਕੀਤੇ ਹਨ।

 

ਸ੍ਰੀ ਅਰਵਿੰਦ ਕੇਜਰੀਵਾਲ ਨੇ ਸਾਾਹਮਣੇ ਬੈਠੀ ਜਨਤਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਿਛਲੀ ਵਾਰ ਅਕਾਲੀਆਂ ਤੇ ਕਾਂਗਰਸ ਨੇ ਮਿਲ ਕੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਹਰਾ ਦਿੱਤਾ ਸੀ ਪਰ ਐਤਕੀਂ ਤੁਸੀਂ ਸਾਰੀਆਂ 13 ਦੀਆਂ 13 ਸੀਟਾਂ ਜਿਤਵਾਉਣੀਆਂ ਹਨ।

 

3:13

ਸ੍ਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਜ਼ਰੂਰ ਚੇਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀ ਅਰਵਿੰਦ ਕੇਜਰੀਵਾਲ, ਸ੍ਰੀ ਮਨੀਸ਼ ਸਿਸੋਦੀਆ ਅਤੇ ਉਹ ਖ਼ੁਦ ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਆਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਬਾਦਲਾਂ ਤੋਂ ਸਾਨੂੰ ਬਚਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਮਿਲ ਕੇ ਪੰਜਾਬੀਆਂ ਨਾਲ ਸਿਆਸੀ ਖੇਡ ਰਚ ਰਹੇ ਹਨ।

ਬਰਨਾਲਾ ਰੈਲੀ ਵਿੱਚ ਸ੍ਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਮਾਂ

ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਹੁਣ ਸਦਾ ਲਈ ਸ਼ਰਾਬ ਪੀਣੀ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਸਵੇਰ ਦਾ ਭੁੱਲਿਆ ਸ਼ਾਮੀਂ ਘਰ ਆ ਜਾਵੇ, ਤਾਂ ਉਸ ਨੂੰ ਭੁੱਲਿਆ ਨਹੀਂ ਕਹਿੰਦੇ ਪਰ ਮੈਂ ਤਾਂ ਦੁਪਹਿਰ ਨੂੰ ਹੀ ਘਰ ਮੁੜ ਆਇਆਂ। ਉਨ੍ਹਾਂ ਕਿਹਾ ਕਿ ਉਹ ਹੁਣ ਸਿਰਫ਼ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਲਈ ਹੀ ਸਦਾ ਵਾਸਤੇ ਮੌਜੂਦ ਹਨ ਤੇ ਤਨ, ਮਨ ਤੇ ਧਨ ਨਾਲ ਸਦਾ ਆਮ ਲੋਕਾਂ ਨਾਲ ਹੀ ਜੁੜੇ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸ਼ਰਾਬ ਛੱਡਣ ਦਾ ਵਾਅਦਾ ਆਪਣੀ ਮਾਂ ਨਾਲ ਕੀਤਾ ਹੈ, ਜੋ ਇਸ ਵੇਲੇ ਰੈਲੀ 'ਚ ਬੈਠੇ ਹਨ। ਉਨ੍ਹਾਂ ਦੀ ਮਾਂ ਸਟੇਜ 'ਤੇ ਬੈਠੇ ਸਨ ਤੇ ਲੋਕਾਂ ਨੇ ਤਾੜੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਉਹ ਤੁਰੰਤ ਆ ਕੇ ਆਪਣੇ ਪੁੱਤਰ ਭਗਵੰਤ ਨਾਲ ਖਲੋ ਗਏ।

 

ਸ੍ਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਹ ਲੋਕ ਸਭਾ 'ਚ ਸਭ ਤੋਂ ਵੱਧ ਸੁਆਲ ਪੁੱਛਣ ਵਾਲੇ ਸੰਸਦ ਮੈਂਬਰਾਂ 'ਚ ਸ਼ਾਮਲ ਹਨ।

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਸ੍ਰੀ ਭਗਵੰਤ ਮਾਨ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ

 

3:00

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਬਲਜਿੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਸਮੂਹ ਪੰਜਾਬੀਆਂ ਤੋਂ ਆਸ ਪ੍ਰਗਟਾਈ ਕਿ ਹੁਣ ਨਵਾਂ ਇਤਿਹਾਸ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਨੂੰ ਤੁਸੀਂ ਸਮੂਹ ਜਨਤਾ ਨੇ ਹੀ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਵੱਡੀਆਂ ਸ਼ਹਾਦਤਾਂ ਦਿੱਤੀਆਂ ਹਨ ਤੇ ਧੋਖੇ ਵੀ ਬਹੁਤ ਖਾਧੇ ਹਨ। ਧੋਖੇ ਦੇਣ ਵਾਲੇ ਹੋਰ ਕੋਈ ਨਹੀਂ – 'ਉਹ ਪ੍ਰਕਾਸ਼ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਵਰਗੇ ਹੀ ਹਨ।' ਉਨ੍ਹਾਂ ਕਿਹਾ ਕਿ ਇਸ ਵੇਲੇ ਇੱਕੋ–ਇੱਕ ਭਰੋਸੇਯੋਗ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਹੀ ਹਨ।

 

2:50

ਹਾਲੇ ਆਮ ਆਦਮੀ ਪਾਰਟੀ ਦੇ ਕੁਝ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਤੇ ਆਪਣੀ ਪਾਰਟੀ ਦੀ ਸ਼ਲਾਘਾ ਕਰ ਰਹੇ ਹਨ ਤੇ ਹੋਰਨਾਂ ਪਾਰਟੀਆਂ ਨੂੰ ਭੰਡ ਰਹੇ ਹਨ। ਬਹੁਤੇ ਲੋਕਾਂ ਨੂੰ ਸ੍ਰੀ ਭਗਵੰਤ ਮਾਨ ਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਭਾਸ਼ਣਾਂ ਦੀ ਉਡੀਕ ਹੈ। ਸਾਰੇ ਹੀ ਆਗੂਆਂ ਨੇ ਲਗਭਗ ਇਹੋ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਉਹੀ ਮਾਡਲ ਲਾਗੂ ਕਰੇਗੀ, ਜੋ ਸ੍ਰੀ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ 'ਚ ਲਾਗੂ ਕਰ ਕੇ ਸਿੱਖਿਆ ਤੇ ਮੈਡੀਕਲ ਖੇਤਰਾਂ ਦੀ ਨੁਹਾਰ ਬਦਲੀ ਹੈ।

 

2:22

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਸ੍ਰੀ ਅਰਵਿੰਦ ਕੇਜਰੀਵਾਲ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਪੁੱਜੇ। ਉਨ੍ਹਾਂ ਨਾਲ ਦਿੱਲੀ ਦੇ ਉੱਪ–ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ। ਦੋਵੇਂ ਮੰਚ 'ਤੇ ਪੁੱਜ ਚੁੱਕੇ ਹਨ।

 

2:02

ਸਾਲ 2019 ’ਚ ਆਮ ਆਦਮੀ ਪਾਰਟੀ ਦੀ ਪਹਿਲੀ ਰੈਲੀ ਹੁਣ ਥੋੜ੍ਹੀ ਦੇਰ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਉਡੀਕ ਹੋ ਰਹੀ ਹੈ। ਇਸ ਨੂੰ ਪਾਰਟੀ ਦੀ ਆਮ ਲੋਕ ਸਭਾ ਚੋਣਾਂ ਲਈ ਵੱਡੀਆਂ ਮੁਹਿੰਮਾਂ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ।

 

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਸ੍ਰੀ ਭਗਵੰਤ ਮਾਨ ਤੇ ਵਿਧਾਨ ਸਭਾ ’ਚ ਵਿਰੋਧੀ ਪਾਰਟੀ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਬਾਕੀ ਦੇ ਸਾਰੇ ਵਿਧਾਇਕ ਤੇ ਐੱਮਪੀ ਪੁੱਜ ਚੁੱਕੇ ਹਨ। ਸ੍ਰੀ ਮਾਨ ਤੇ ਸ੍ਰੀ ਚੀਮਾ ਇਸ ਵੇਲੇ ਸ੍ਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਮਨੀਸ਼ ਸਿਸੋਦੀਆ ਨਾਲ ਹਨ। ਉਹ ਸਾਰੇ ਹੁਣ ਇਕੱਠੇ ਇਸ ਰੈਲੀ ਵਿੱਚ ਪੁੱਜਣਗੇ।

ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party Rally in Barnala Arvind Kejriwal reached