ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਆਪ’, ਅਕਾਲੀ ਤੇ LIP ਵੱਲੋਂ ਪੰਜਾਬ ਵਿਧਾਨ ਸਭਾ ਸਾਹਵੇਂ ਰੋਸ ਮੁਜ਼ਾਹਰੇ ਤੇ ਧਰਨੇ

‘ਆਪ’, ਅਕਾਲੀ ਤੇ LIP ਵੱਲੋਂ ਪੰਜਾਬ ਵਿਧਾਨ ਸਭਾ ਸਾਹਵੇਂ ਰੋਸ ਮੁਜ਼ਾਹਰੇ ਤੇ ਧਰਨੇ

ਤਸਵੀਰਾਂ: ਕੇਸ਼ਵ ਸਿੰਘ, ਹਿੰਦੁਸਤਾਨ ਟਾਈਮਜ਼

 

 

ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖ਼ਰੀ ਦਿਨ ਹੈ। ਪਿਛਲੇ ਕੁਝ ਦਿਨਾਂ ਵਾਂਗ ਅੱਜ ਵੀ ਸਾਰੀਆਂ ਵਿਰੋਧੀ ਪਾਰਟੀਆਂ – ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ (LIP) ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ।

 

 

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੁੱਕੇ ਗਏ ਬੈਨਰਾਂ ’ਤੇ ਮਹਿੰਗੀ ਬਿਜਲੀ ਨੂੰ ਮੁੱਖ ਮੁੱਦਾ ਬਣਾਇਆ ਗਿਆ ਹੈ।

 

 

ਉੱਧਰ ਸ਼੍ਰੋਮਣੀ਼ ਅਕਾਲੀ ਦਲ ਦੇ ਵਿਧਾਇਕਾਂ ਸ੍ਰੀ ਬਿਕਰਮ ਸਿੰਘ ਮਜੀਠੀਆ, ਐੱਨਕੇ ਸ਼ਰਮਾ, ਰੋਜ਼ੀ ਬਰਕੰਦੀ, ਪਵਨ ਕੁਮਾਰ ਟੀਨੂੰ, ਸ਼ਰਨਜੀਤ ਸਿੰਘ ਢਿਲੋਂ ਤੇ ਹੋਰ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਭੁਕਾਨੇ (ਗ਼ੁਬਾਰੇ) ਲੈ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਉਹ ਬਹਿਬਲ ਕਲਾਂ ਕਾਂਡ ਨੂੰ ਮੁੱਦਾ ਬਣਾ ਰਹੇ ਸਨ। ਸ੍ਰੀ ਮਜੀਠੀਆ ਨੇ ਕਿਹਾ ਕਿ ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦੇ ਮਾਮਲੇ ’ਚ ਕੁਝ ਵੀ ਨਹੀਂ ਕੀਤਾ ਗਿਆ ਹੈ।

‘ਆਪ’, ਅਕਾਲੀ ਤੇ LIP ਵੱਲੋਂ ਪੰਜਾਬ ਵਿਧਾਨ ਸਭਾ ਸਾਹਵੇਂ ਰੋਸ ਮੁਜ਼ਾਹਰੇ ਤੇ ਧਰਨੇ

 

ਸ੍ਰੀ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹੋਏ ਰੋਸ ਮੁਜ਼ਾਹਰੇ ਦੌਰਾਨ ਜਿਹੜੇ ਬੈਨਰ ਚੁੱਕੇ ਗਏ ਸਨ, ਉਨ੍ਹਾਂ ਉੱਤੇ ਲਿਖਿਆ ਗਿਆ ਸੀ ਕਿ ਪੰਚਾਇਤੀ ਜ਼ਮੀਨਾਂ ਉਹ ਲੈਂਡ ਮਾਫ਼ੀਆ ਨੂੰ ਨਹੀਂ ਦੇਣ ਦੇਣਗੇ।

‘ਆਪ’, ਅਕਾਲੀ ਤੇ LIP ਵੱਲੋਂ ਪੰਜਾਬ ਵਿਧਾਨ ਸਭਾ ਸਾਹਵੇਂ ਰੋਸ ਮੁਜ਼ਾਹਰੇ ਤੇ ਧਰਨੇ

 

ਕੱਲ੍ਹ ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਿਚਾਲੇ ਸਦਨ ਦੇ ਅੰਦਰ ਤਿੱਖੀ ਬਹਿਸ ਹੋ ਗਈ ਸੀ। ਇਹ ਮਾਮਲਾ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਥਿਤ ਪੁਸ਼ਤ–ਪਨਾਹੀ ਦਾ ਸੀ। ਸ੍ਰੀ ਮਜੀਠੀਆ ਪਿਛਲੇ ਕਾਫ਼ੀ ਸਮੇਂ ਤੋਂ ਇਹ ਮੁੱਦਾ ਚੁੱਕਦੇ ਰਹੇ ਹਨ।

 

 

ਕੱਲ੍ਹ ਸਿਫ਼ਰ ਕਾਲ ਦੌਰਾਨ ਵੀ ਇਹ ਮੁੱਦਾ ਫਿਰ ਵਿਧਾਨ ਸਭਾ ’ਚ ਚੇਤੇ ਕਰਵਾਇਆ ਗਿਆ। ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੁੰਨ ਤੇ ਵਿਵਸਥਾ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ। ਸੂਬੇ ’ਚ ਸ਼ਰੇਆਮ ਲੁੱਟਾਂ–ਖੋਹਾਂ ਤੇ ਧਮਕੀਆਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP Akalis and LIP s Protests before Punjab Legislative Assembly