ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਤੇ ਅਕਾਲੀਆਂ ਵੱਲੋਂ ਰੋਸ ਪ੍ਰਦਰਸ਼ਨ

ਕੈਪਟਨ ਮਨਪ੍ਰੀਤ ਨੇ ਖੋਲ੍ਹੀ ਲਾਲੀਪੋਪ ਸ਼ੋਪ : 'ਆਪ'
ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ ਦੂਜੇ ਹਿੱਸੇ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਸ਼ੁਰੂ ਹੋਈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਪ੍ਰਦਰਸ਼ਨ ਕੀਤਾ। ਦੋਹਾਂ ਪਾਰਟੀਆਂ ਨੇ ਵੱਖ-ਵੱਖ ਮੁੱਦਿਆਂ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ।

 


 

ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਸਮੇਤ ਹੋਰ ਪਾਰਟੀ ਆਗੂਆਂ ਨੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ। ਆਗੂਆਂ ਨੇ ਆਪਣੇ ਹੱਥਾਂ 'ਚ ਲਾਲੀਪੋਪ ਫੜੇ ਹੋਏ ਸਨ, ਜਿਨ੍ਹਾਂ 'ਤੇ ਲਿਖਿਆ ਸੀ, 'ਸਮਾਰਟਫ਼ੋਨ ਲਾਲੀਪੋਪ', 'ਬੇਰੁਜ਼ਗਾਰੀ ਭੱਤਾ ਲਾਲੀਪੋਪ', 'ਨੌਕਰੀ ਲਾਲੀਪੋਪ, 'ਨੌਕਰੀ ਲਾਲੀਪੋਪ'।

 


 

ਇਸ ਤੋਂ ਇਲਾਵਾ ਪਾਰਟੀ ਦੇ ਵਰਕਰਾਂ ਨੇ ਇੱਕ ਬੈਨਰ ਫੜਿਆ ਹੋਇਆ ਸੀ, ਜਿਸ 'ਤੇ ਲਿਖਿਆ ਸੀ, "ਕੈਪਟਨ ਮਨਪ੍ਰੀਤ ਦੀ ਹੋਲ ਸੇਲ ਲਾਲੀਪੋਪ ਸ਼ੋਪ"। ਆਪ' ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਸੂਬੇ ਦੀ ਜਨਤਾ ਨੂੰ ਸਿਰਫ਼ ਲਾਲੀਪੋਪ ਹੀ ਵੰਡੇ ਹਨ, ਜਿਸ ਕਾਰਨ ਉਨ੍ਹਾਂ ਵਲੋਂ ਪੁਰਜ਼ੋਰ ਤਰੀਕੇ ਨਾਲ ਕਾਂਗਰਸ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਨੇ ਕਾਂਗਰਸ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਵੀ ਖੋਖਲਾ ਦੱਸਿਆ ਹੈ।

 

ਉੱਧਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਆਪ ਆਗੂਆਂ ਨੇ ਸਦਨ 'ਚੋਂ ਵਾਕ ਆਊਟ ਕਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕਾਂਗਰਸੀ ਆਗੂ ਭਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਵਿਖੇ ਇੱਕ ਸਫ਼ਾਈ ਮੁਲਾਜ਼ਮ ਨੂੰ ਦਲਿਤ ਵਿਰੋਧੀ ਸ਼ਬਦ ਕਹੇ ਸਨ, ਜਿਸ ਲਈ ਉਹ ਤੁਰੰਤ ਮਾਫੀ ਮੰਗਣ। ਜਦਕਿ ਆਸ਼ੂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠ ਕਰਾਰ ਦਿੱਤਾ।

 


 

ਅਕਾਲੀਆਂ ਨੇ ਚੁੱਕੇ ਵਿਦਿਆਰਥੀਆਂ ਦੇ ਮਸਲੇ :
ਉੱਧਰ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਦੇ ਆਗੂਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਐਨਕੇ ਸ਼ਰਮਾ ਤੇ ਹੋਰ ਆਗੂਆਂ ਨੇ ਆਪਣੇ ਹੱਥਾਂ 'ਚ ਪੋਸਟਰ ਫੜੇ ਹੋਏ ਸਨ। ਇਨ੍ਹਾਂ ਪੋਸਟਰਾਂ 'ਚ ਮੰਗ ਕੀਤੀ ਗਈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਰਾਸ਼ੀ ਜਾਰੀ ਕਰੋ, ਸਾਲ 2017 ਤੋਂ 19 ਵਿਚਕਾਰ ਪਾਸ ਹੋਏ ਐਸਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਦਿਓ, ਦਲਿਤ ਵਿਦਿਆਰਥੀਆਂ ਨਾਲ ਇਨਸਾਫ ਕਰੋ। ਇਸ ਮੌਕੇ ਵਿਦਿਆਰਥੀਆਂ ਨੇ ਵੀ ਰੋਸ ਪ੍ਰਦਰਸ਼ਨ ਕੀਤਾ।

 

 

 

ਤਸਵੀਰਾਂ :  ਕੇਸ਼ਵ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP and Akali Dal leaders protest outside Punjab assembly