ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ ਸਮਾਗਮਾਂ ਲਈ AAP ਨੇ ਬਣਾਈ 15 ਮੈਂਬਰੀ ਤਾਲਮੇਲ ਕਮੇਟੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਵਾਲੀ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

 

ਇਹ ਕਮੇਟੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ, ਪੰਜਾਬੀ ਅਕੈਡਮੀ ਦਿੱਲੀ ਅਤੇ ਪੰਜਾਬ ਸਮੇਤ ਦੇਸ਼-ਵਿਦੇਸ਼ ਦੀਆਂ ਪੰਥਕ ਸੰਸਥਾਵਾਂ ਅਤੇ ਪੰਥਕ ਹਸਤੀਆਂ ਨਾਲ ਤਾਲਮੇਲ ਕਰੇਗੀ ਤਾਂ ਕਿ ਨਾਨਕ ਨਾਮ ਲੇਵਾ ਸੰਗਤ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਦੀਆਂ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਮੂਲੀਅਤ ਅਤੇ ਸਰਗਰਮੀਆਂ ਵੱਧ ਚੜ੍ਹ ਕੇ ਹੋ ਸਕਣ।

 

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕਮੇਟੀ ‘ਚ ਉਨ੍ਹਾਂ ਸਮੇਤ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਗੁਰਦਿੱਤ ਸਿੰਘ ਸੇਖੋਂ, ਜਮੀਲ-ਉਰ-ਰਹਿਮਾਨ, ਪਾਰਟੀ ਦੇ ਬੁਲਾਰੇ ਗੋਬਿੰਦਰ ਮਿੱਤਲ, ਸੀਨੀਅਰ ਆਗੂ ਸੁਰੇਸ਼ ਗੋਇਲ  (ਲੁਧਿਆਣਾ) , ਸਤਵਿੰਦਰ ਸਿੰਘ ਜੌਹਲ ( ਅੰਮ੍ਰਿਤਸਰ ) , ਚੰਨ ਸਿੰਘ ਖ਼ਾਲਸਾ ( ਗੁਰਦਾਸਪੁਰ ), ਦਲਬੀਰ ਸਿੰਘ ਟੌਂਗ ਬਾਬਾ ਬਕਾਲਾ, ਗੁਰਬਿੰਦਰ ਸਿੰਘ ਪਾਬਲਾ (ਹੁਸ਼ਿਆਰਪੁਰ) , ਐਡਵੋਕੇਟ ਹਰਦੀਪ ਸਿੰਘ ( ਪਟਿਆਲਾ ), ਬੀਬੀ ਭੁਪਿੰਦਰ ਕੌਰ ( ਫ਼ਿਰੋਜ਼ਪੁਰ ) ਅਤੇ ਜਸਵੀਰ ਕੌਰ ਸ਼ੇਰਗਿੱਲ ( ਸੰਗਰੂਰ) ਦੇ ਨਾਮ ਸ਼ਾਮਲ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP constitutes 15-member coordination committee for Prakash Purab events