ਅਗਲੀ ਕਹਾਣੀ

ਵਿਧਾਨ ਸਭਾ `ਚ ਸਰਕਾਰ ਨੂੰ ਘੇਰਨ ਵਾਸਤੇ ‘ਆਪ’ ਨੇ ਬਣਾਈ ਰਣਨੀਤੀ

ਵਿਧਾਨ ਸਭਾ `ਚ ਸਰਕਾਰ ਨੂੰ ਘੇਰਨ ਵਾਸਤੇ ‘ਆਪ’ ਨੇ ਬਣਾਈ ਰਣਨੀਤੀ

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨ ਲਈ ਚੱਲਣ ਵਾਲੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ `ਚ ਸੈਸ਼ਨ ਸਰਕਾਰ ਨੂੰ ਘੇਰਨ ਲਈ ਰਣਨੀਤੀ `ਤੇ ਚਰਚਾ ਕੀਤੀ ਗਈ। ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਵਿਧਾਨ ਸਭਾ `ਚ ਵਧਦੀ ਬੇਰੁਜ਼ਗਾਰੀ, ਕਰਜ਼ਾ ਮੁਆਫੀ, ਗੰਨਾ ਉਤਪਾਦਕਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਅਤੇ ਠੇਕੇ `ਤੇ ਕੰਮ ਕਰਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ `ਤੇ ਕੀਤੀ ਤਨਖਾਹ ਕਟੌਤੀ ਆਦਿ ਲੋਕਾਂ ਦੇ ਮੁੱਦਿਆਂ ਨੂੰ ਵਿਧਾਨ ਸਭਾ `ਚ ਜ਼ੋਰ ਨਾਲ ਉਠਾਇਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਲਈ ਰਣਨੀਤੀ ਘੜਨ ਵਾਸਤੇ ਵਿਧਾਨ ਸਭਾ ਮੈਂਬਰਾਂ ਦੀ ਮੀਟਿੰਗ 11 ਦਸੰਬਰ ਨੂੰ ਕੀਤੀ ਜਾਵੇਗੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਅਹਿਮ ਮੁੱਦਿਆਂ ਉਪਰ ਵਿਧਾਨ ਸਭਾ ਦੇ 3 ਦਿਨਾਂ `ਚ ਵਿਸਥਾਰ ਨਾਲ ਚਰਚਾ ਕਰਨ ਲਈ ਘੱਟ ਸਮਾਂ ਹੈ। ਇਸ ਲਈ ਸਪੀਕਰ ਰਾਣਾ ਕੇ ਪੀ ਨੂੰ ਲਿਖਕੇ 15 ਦਿਨਾਂ ਦਾ ਸੈਸ਼ਨ ਬਲਾਉਣ ਦੀ ਮੰਗ ਕੀਤੀ ਗਈ ਹੈ।

 

ਕੋਰ ਕਮੇਟੀ ਦੇ ਮੁੱਖੀ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਦੀ ਅਗਵਾਈ ਹੇਠ ਹੋਈ ਮੀਟਿੰਗ `ਚ ਲੋਕ ਸਭਾ ਉਮੀਦਵਾਰਾਂ ਦੇ ਨਾਮ ਵਾਸਤੇ ਵੀ ਚਰਚਾ ਕੀਤੀ ਗਈ। ਮੀਟਿੰਗ `ਚ ਲੋਕ ਸਭਾ ਹਲਕਾ ਬਠਿੰਡਾ, ਫਤਿਹਗੜ੍ਹ ਸਾਹਿਬ ਅਤੇ ਖਡੂਰ ਸਾਹਿਬ ਸੀਟ ਤੋਂ ਉਮੀਦਵਾਰ ਬਣਾਉਣ ਲਈ ਨਾਮਾਂ ਉਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਮੀਦਵਾਰਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਉਮੀਦਵਾਰਾਂ ਸਬੰਧੀ ਅਗਲੀ ਕੋਰ ਕਮੇਟੀ ਦੀ ਮੀਟਿੰਗ `ਚ ਫੈਸਲਾ ਲਿਆ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ `ਚ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ `ਤੇ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP core committee plans strategy for winter session