ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਗ਼ੀਆਂ ਨੂੰ ਮਨਾਉਣ ਲਈ ‘ਆਪ` ਵੱਲੋਂ ਤਾਲਮੇਲ ਕਮੇਟੀ ਕਾਇਮ

ਬਾਗ਼ੀਆਂ ਨੂੰ ਮਨਾਉਣ ਲਈ ‘ਆਪ` ਵੱਲੋਂ ਤਾਲਮੇਲ ਕਮੇਟੀ ਕਾਇਮ

ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਦੀ ਇਕਾਈ ਦੀ ਕੋਰ ਕਮੇਟੀ ਦੀ ਮੀਟਿੰਗ `ਚ ਅੱਜ ਪੰਜ-ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ; ਜਿਹੜੀ ਪਾਰਟੀ ਦੇ ਨਾਰਾਜ਼ ਆਗੂਆਂ ਨਾਲ ਦੂਰੀਆਂ ਖ਼ਤਮ ਕਰਨ ਲਈ ਕੰਮ ਕਰੇਗੀ।


ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਰ ਕਮੇਟੀ ਨੇ ‘ਹਮਾਰਾ ਬੂਥ ਸਬ ਸੇ ਮਜ਼ਬੂਤ` (ਸਾਡਾ ਬੂਥ ਸਭ ਤੋਂ ਮਜ਼ਬੂਤ) ਪੋ੍ਰਗਰਾਮ ਤਹਿਤ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਬਣਾਉਣ ਦੀ ਯੋਜਨਾ ਉਲੀਕੀ ਹੈ। ਕੋਰ ਕਮੇਟੀ ਦੀ ਮੀਟਿੰਗ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ; ਜਿਸ ਵਿੱਚ ਕੋਰ ਕਮੇਟੀ ਦੇ ਮੈਂਬਰ ਅਤੇ ਐੱਮਪੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਉਪ-ਆਗੂ ਸਰਬਜੀਤ ਕੌਰ ਮਾਣੂਕੇ ਸਮੇਤ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ।


ਪਾਰਟੀ ਦੇ ਜੱਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਕੋਰ ਕਮੇਟੀ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਆਪ ਐੱਸਸੀ (ਦਲਿਤ) ਵਿੰਗ ਦਾ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਸਹਿ-ਪ੍ਰਧਾਨ ਨਿਯੁਕਤ ਕੀਤਾ ਗਿਆ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP forms a coordination committee for rebels