ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬ੍ਰਹਮਪੁਰਾ ਦੇ ਟਕਸਾਲੀ ਅਕਾਲੀ ਦਲ ਤੇ ਬਸਪਾ ਨਾਲ ਗੱਠਜੋੜ ਬਾਰੇ ਵਿਚਾਰ ਕਰ ਰਹੀ ‘ਆਪ’

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ (ਖੱਬੇ) ਅਤੇ ਅਮਨ ਅਰੋੜਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਐੱਮਪੀ ਸ੍ਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ–ਭਾਜਪਾ ਨੂੰ ਸੱਤਾ ’ਚ ਆਉਣ ਤੋਂ ਰੋਕਣ ਜਾਂ ਮੌਜੂਦਾ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਵਿੱਚ ਕਿਸੇ ਵੀ ਸਿਆਸੀ ਜੱਥੇਬੰਦੀ ਨਾਲ ਹੱਥ ਮਿਲਾਉਣ ਵਿੱਚ ਕੋਈ ਹਰਜ ਨਹੀਂ ਹੈ।

 

 

ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਤੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਬਾਰੇ ਗੱਲ ਚੱਲ ਰਹੀ ਹੈ।

 

 

ਅੱਜ ਇੱਥੇ ਜਾਰੀ ਇੱਕ ਬਿਆਨ ਰਾਹੀਂ ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਗੱਠਜੋੜ ਕਾਇਮ ਕਰਨ ਦੀਆਂ ਸਾਰੀਆਂ ਸੰਭਾਵਨਾਵਾਂ ਉੱਤੇ ਗ਼ੌਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਜ਼ਰੂਰ ਹੀ ਪੰਜਾਬ ਤੇ ਪੰਜਾਬੀਆਂ ਦੇ ਮੁੱਦਿਆਂ ਤੇ ਉਨ੍ਹਾਂ ਦੀਆਂ ਚਿੰਤਾਵਾਂ ਦੇ ਆਧਾਰ ’ਤੇ ਹੀ ਹੋਣਾ ਚਾਹੀਦਾ ਹੈ। ਇਹ ਗੱਠਜੋੜ ਜ਼ਰੂਰ ਹੀ ਇੱਕ ਵੱਡੇ ਜੇਰੇ ਵਾਲਾ ਤੇ ਇੱਕਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਭ੍ਰਿਸ਼ਟਾਚਾਰ ਦੀ ਜਿੱਲ੍ਹਣ ਵਿੱਚ ਫਸੀਆਂ ਹੋਈਆਂ ਹਨ ਤੇ ਹੁਣ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਉਣਾ ਜ਼ਰੂਰੀ ਹੋ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP is considering alliance with SAD Taksali and BSP