ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਦਨ ਦੇ ਬਾਹਰ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਨੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ। ਆਮ ਆਦਮੀ ਪਾਰਟੀ ਵਲੋਂ ਸ਼ਰਾਬ ਅਤੇ ਰੇਤ ਮਾਫੀਆ ਵਿਰੁੱਧ ਹੱਥਾਂ ਵਿੱਚ ਪੋਸਟਰ ਫੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

 


 

ਇਹ ਪ੍ਰਦਰਸ਼ਨ ਪੰਜਾਬ 'ਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਆਪ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ। ਇਸ ਮੌਕੇ ਆਪ ਵਿਧਾਇਕਾ ਸਰਬਜੀਤ ਕੌਰ ਮਾਣੂਕੇ, ਹਰਪਾਲ ਚੀਮਾ ਤੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਹਨ। ਮਾਣੂਕੇ ਨੇ ਕਿਹਾ ਕਿ ਜਗਰਾਓਂ ਵਿੱਚ ਤਾਜ਼ਾ ਮਾਮਲਾ ਰੇਤ ਮਾਫੀਆਂ ਦਾ ਸਾਹਮਣੇ ਆਇਆ ਸੀ ਜਿੱਥੇ ਗੋਲੀਬਾਰੀ ਵੀ ਹੋਈ। ਉਨ੍ਹਾਂ ਕਿਹਾ ਕਿ ਇਹ ਸਭ ਕੈਪਟਨ ਦੀ ਸ਼ਹਿ 'ਤੇ ਹੋ ਰਿਹਾ ਹੈ ਅਤੇ ਅਸੀਂ ਉਨ੍ਹਾਂ ਕੋਲੋਂ ਇਹੀ ਸਵਾਲ ਰੱਖਣਾ ਹੈ ਕਿ ਆਖ਼ਰ ਰੇਤ ਮਾਫੀਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਨੇ ਕੀ ਕਦਮ ਚੁੱਕਿਆ ਹੈ। 

 


 

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਖਾ ਲਈ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਅਸਲ ਮੁੱਦੇ ਹੀ ਚੁੱਕਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕੈਪਟਨ ਦੇ ਵਾਅਦੇ ਤਾਂ ਵੱਡੇ ਸਨ ਕਿ ਸ਼ਰਾਬ ਮਾਫੀਆ ਖ਼ਤਮ ਜਾਵੇਗਾ, ਪਰ ਚੌਥਾ ਬਜਟ ਆ ਗਿਆ ਹੈ, ਪਰ ਇੱਕ ਵੀ ਕਦਮ ਨਹੀਂ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸਾਲ ਕਰੋੜਾਂ ਦਾ ਚੂਨਾ ਲਗਾ ਰਹੀ ਹੈ ਜਿਸ ਦਾ ਉਨ੍ਹਾਂ ਕੋਲ ਸਾਰਾ ਹਿਸਾਬ ਹੈ।

 


 

ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਕਿਹਾ ਕਿ ਪੰਜਾਬ 'ਚ ਸ਼ਰਾਬ ਤੇ ਬਿਜਲੀ ਮਾਫ਼ੀਆ ਧੜੱਲੇ ਨਾਲ ਚੱਲ ਰਿਹਾ ਹੈ। ਕੈਪਟਨ ਸਰਕਾਰ ਵਲੋਂ ਕੋਈ ਵੀ ਸਖ਼ਤੀ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਹ ਮਾਫ਼ੀਆ ਕੈਪਟਨ ਦੀ ਸ਼ਹਿ 'ਤੇ ਜਾਣਬੂਝ ਕੇ ਅਦਾਲਤ ਵਿੱਚ ਹਾਰ ਜਾਂਦੇ ਹਨ, ਪਰ ਹੱਲ ਕੋਈ ਨਹੀਂ।
 

ਤਸਵੀਰਾਂ : ਕੇਸ਼ਵ ਸਿੰਘ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP leaders and workers protest at Punjab Assembly against Punjab govt