ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਡਾ. ਚੀਮਾ ਜਿ਼ੰਮੇਵਾਰ: ਸੰਦੋਆ

‘ਆਪ` ਵਿਧਾਇਕ ਅਮਰਜੀਤ ਸਿੰਘ ਸੰਦੋਆ ਹੋਏ SIT ਸਾਹਵੇਂ ਪੇਸ਼

--  ‘ਆਪ` ਵਿਧਾਇਕ ਅਮਰਜੀਤ ਸਿੰਘ ਸੰਦੋਆ ਹੋਏ SIT ਸਾਹਵੇਂ ਪੇਸ਼

 

ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਅੱਜ ਮੋਹਾਲੀ `ਚ ‘ਵਿਸ਼ੇਸ਼ ਜਾਂਚ ਟੀਮ` ਸਾਹਵੇਂ ਪੇਸ਼ ਹੋਏ। ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ।

ਇਹ ‘ਵਿਸ਼ੇਸ਼ ਜਾਂਚ ਟੀਮ` (SIT - Special Investigation Team) ਸਾਲ 2015 ਦੌਰਾਨ ਪੰਜਾਬ `ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ।

 

ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸੰਦੋਆ ਨੇ ਕਿਹਾ ਕਿ ‘ਸਾਲ 2015 ਦੀਆਂ ਬੇਅਦਬੀ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਜਿ਼ੰਮੇਵਾਰ ਹਨ।`


ਇਸ ਮੌਕੇ ਸ੍ਰੀ ਅਮਰਜੀਤ ਸਿੰਘ ਸੰਦੋਆ ਨਾਲ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ ਵੀ ਮੌਜੂਦ ਸਨ। ਚੇਤੇ ਰਹੇ ਕਿ ਵਿਸ਼ੇਸ਼ ਜਾਂਚ ਟੀਮ ਨੇ ਡਾ. ਚੀਮਾ ਤੋਂ ਫ਼ਰੀਦਕੋਟ ਕੈਂਪ ਆਫਿ਼ਸ ਵਿੱਚ ਪੁੱਛਗਿੱਛ ਕੀਤੀ ਸੀ।


ਸ੍ਰੀ ਸੰਦੋਆ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਮਹੀਨਾ ਪਹਿਲਾਂ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੂੰ ਚਿੱਠੀ ਲਿਖ ਕੇ ਡਾ. ਚੀਮਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ।


ਸ੍ਰੀ ਸੰਦੋਆ ਨੇ ਦੋਸ਼ ਲਾਇਆ ਕਿ ‘ਡਾ. ਚੀਮਾ ਹੀ ਇਨ੍ਹਾਂ ਸਾਰੀਆਂ ਘਟਨਾਵਾਂ ਪਿੱਛੇ ਹਨ। ਬਾਦਲਾਂ ਨੇ ਉਨ੍ਹਾਂ ਰਾਹੀਂ ਅਪਰਾਧ ਕੀਤਾ ਹੈ।` ਸ੍ਰੀ ਸੰਦੋਆ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਡਾ. ਦਲਜੀਤ ਸਿੰਘ ਚੀਮਾ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ।


ਸ੍ਰੀ ਅਮਨ ਅਰੋੜਾ ਨੇ ਵੀ ਦੱਸਿਆ ਕਿ ਉਦੋਂ ਦੇ ਅਕਾਲੀ ਵਿਧਾਇਕ ਪ੍ਰਗਟ ਸਿੰਘ ਨੇ ਵੀ ਡਾ. ਦਲਜੀਤ ਸਿੰਘ ਚੀਮਾ `ਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਸਾਰੇ ਘਟਨਾਕ੍ਰਮ ਬਾਰੇ ਪੂਰੀ ਜਾਣਕਾਰੀ ਸੀ। ਸ੍ਰੀ ਅਰੋੜਾ ਨੇ ਆਸ ਪ੍ਰਗਟਾਈ ਕਿ ਵਿਸ਼ੇਸ਼ ਜਾਂਚ ਟੀਮ ਜ਼ਰੂਰ ਹੀ ਇਸ ਸਾਰੇ ਮਾਮਲੇ ਦੀ ਨਿੱਠ ਕੇ ਜਾਂਚ ਕਰੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP MLA Amarjit Singh Sandoa appears before SIT