ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਆਪ' ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ

ਬਠਿੰਡਾ ਦੇ ਤਲਵੰਡੀ ਸਾਬੋ ਤੋਂ ਅੱਜ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਮੰਗਣੀ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋ ਗਈ ਹੈ। ਉਨ੍ਹਾਂ ਦੀ ਮੰਗਣੀ ਦਾ ਸਮਾਗਮ ਬਠਿੰਡਾ ਦੇ ਇੱਕ ਪੈਲਸ `ਚ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਪਾਰਟੀ ਦੇ ਕਈ ਵਿਧਾਇਕ ਤੇ ਹੋਰ ਸੀਨੀਅਰ ਆਗੂ ਮੌਜੂਦ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬ ਨਾਲ ਖਾਸ ਗੱਲਬਾਤ ਕਾਰਦਿਆਂ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਲਵਮੈਰਿਜ ਨਹੀਂ ਬਲਕਿ ਅਰੇਂਜ ਮੈਰਿਜ ਹੈ ਤੇ ਹੁਣ ਉਹ ਵਿਆਹ ਦੀ ਜਿ਼ੰਮੇਵਾਰੀਆਂ ਚੁੱਕਣ ਜਾ ਰਹੀ ਹਨ ਜਿਸ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਫਰਵਰੀ ਮਹੀਨੇ ਚ ਉਹ ਵਿਆਹ ਕਰਵਾ ਸਕਦੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਸਮਾਗਮ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਰੁਪਿੰਦਰ ਕੌਰ ਰੂਬੀ ਵੀ ਮੌਜੂਦ ਸਨ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP MLA Baljinder Kaurs ring ceremony