ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਆਪ’ ਵੱਲੋਂ ਵਿਧਾਨ ਸਭਾ ਦੇ ਬਾਹਰ ਤੇ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਰੋਸ ਮੁਜ਼ਾਹਰਾ

‘ਆਪ’ ਵੱਲੋਂ ਵਿਧਾਨ ਸਭਾ ਦੇ ਬਾਹਰ ਤੇ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਰੋਸ ਮੁਜ਼ਾਹਰਾ

ਅੱਜ ਬਜਟ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੱਖੋ–ਵੱਖਰਾ ਰੋਸ ਮੁਜ਼ਾਹਰਾ ਕੀਤਾ। ਅਕਾਲੀਆਂ ਦਾ ਰੋਸ ਮੁਜ਼ਾਹਰਾ ਕੁਝ ਵੱਖਰੀ ਕਿਸਮ ਦਾ ਸੀ ਕਿਉਂਕਿ ਉਹ ਅੱਜ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰੀ ਮਨਪ੍ਰੀਤ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ਗਾਹ ਦੇ ਬਾਹਰ ਇਕੱਠੇ ਹੋਏ। ਉੱਥੇ ਪੁਲਿਸ ਤੇ ਅਕਾਲੀ ਮੁਜ਼ਾਹਰਾਕਾਰੀਆਂ ਵਿਚਾਲੇ ਖ਼ੂਬ ਧੱਕਾ–ਮੁੱਕੀ ਹੋਈ।

 

 

ਪੁਲਿਸ ਮੁਲਾਜ਼ਮਾਂ ਨੂੰ ਅਕਾਲੀ ਆਗੂ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਚੁੱਕ ਕੇ ਮੁਜ਼ਾਹਰੇ ਵਾਲੀ ਥਾਂ ਤੋਂ ਲਾਂਭੇ ਕਰਨਾ ਪਿਆ। ਇਸ ਰੋਸ ਮੁਜ਼ਾਹਰੇ ਕਾਰਨ ਸ੍ਰੀ ਮਨਪ੍ਰੀਤ ਬਾਦਲ ਆਪਣਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਜਾਣ ਤੋਂ ਲੇਟ ਹੋ ਗਏ।

 

 

ਪਿਛਲੇ ਕੁਝ ਦਿਨਾਂ ਵਾਂਗ ਅੱਜ ਵੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਸਦਨ ’ਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਉਨ੍ਹਾਂ ਦੀ ਅਗਵਾਈ ਕਰ ਰਹੇ ਸਨ।

‘ਆਪ’ ਵੱਲੋਂ ਵਿਧਾਨ ਸਭਾ ਦੇ ਬਾਹਰ ਤੇ ਅਕਾਲੀਆਂ ਵੱਲੋਂ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਰੋਸ ਮੁਜ਼ਾਹਰਾ

 

ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ।

 

 

ਇਸ ਤੋਂ ਇਲਾਵਾ ਪਾਰਟੀ ਦਾ ਇਹ ਵੀ ਦੋਸ਼ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦੇ ਬਿਲ ਅਸਮਾਨੀਂ ਚੜ੍ਹ ਗਏ ਹਨ ਪਰ ਉੱਧਰ ਇਸ ਦੇ ਜਵਾਬ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਆਖ ਚੁੱਕੀ ਹੈ ਕਿ ਪਿਛਲੀ ਅਕਾਲੀ–ਭਾਜਪਾ ਗੱਠਜੋੜ ਸਰਕਾਰ ਵੱਲੋਂ ਵੱਡੀਆਂ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤਿਆਂ ਦੀਆਂ ਖ਼ਾਸ ਸ਼ਰਤਾਂ ਕਾਰਨ ਹੁਣ ਬਿਜਲੀ ਅੰਤਾਂ ਦੀ ਮਹਿੰਗੀ ਹੋ ਗਈ ਹੈ।

 

 

ਇਸ ਤੋਂ ਇਲਾਵਾ ਪੰਜਾਬ ਦੀ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦਾ ਇਹ ਵੀ ਦੋਸ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਦਰਖਾਤੇ ਸ਼੍ਰੋਮਣੀ ਅਕਾਲੀ ਦਲ ਨਾਲ ਰਲ਼ੇ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP Protest before Legislative Assembly and Akalis protest before Manpreet Badal s residence