ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ’ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ

ਕਾਂਗਰਸ ’ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਦੋਆ

ਰੂਪਨਗਰ (ਰੋਪੜ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਮਰਜੀਤ ਸਿੰਘ ਸੰਦੋਆ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪਿਛਲੇ ਲਗਭਗ ਇੱਕ ਹਫ਼ਤੇ ਤੋਂ ਹੀ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ ਜ਼ੋਰਾਂ ’ਤੇ ਸੀ।

 

 

ਉਂਝ ਬੀਤੇ ਦਿਨੀਂ ਸ੍ਰੀ ਸੰਦੋਆ ਨੇ ਆਖਿਆ ਸੀ ਕਿ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਕਿਉਂਕਿ ਉਹ ਵਿਕਾਊ ਨਹੀਂ ਹਨ। ‘ਰੋਪੜ ਦੇ ਲੋਕਾਂ ਨੇ ਮੇਰੇ ਉੱਤੇ ਭਰੋਸਾ ਕਰ ਕੇ ਮੈਨੂੰ ਵਿਧਾਨ ਸਭਾ ਵਿੱਚ ਭੇਜਿਆ ਸੀ, ਮੈਂ ਜਨਤਾ ਦਾ ਭਰੋਸਾ ਨਹੀਂ ਤੋੜ ਸਕਦਾ।’

 

 

ਪਰ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਲਈ ਇਹ ਇੱਕ ਵੱਡੀ ਪ੍ਰਾਪਤੀ ਹੈ। ਕੈਪਟਨ ਨੇ ਖ਼ੁਦ ਸ੍ਰੀ ਸੰਦੋਆ ਦਾ ਆਪਣੀ ਪਾਰਟੀ ਵਿੱਚ ਸੁਆਗਤ ਕੀਤਾ।

 

 

ਸ੍ਰੀ ਸੰਦੋਆ ਪਿਛਲੇ ਕੁਝ ਸਮੇਂ ਤੋਂ ਕਿਵੇਂ ਨਾ ਕਿਵੇਂ ਲਗਾਤਾਰ ਖ਼ਬਰਾਂ ਵਿੱਚ ਬਣੇ ਰਹੇ ਹਨ। ਇੱਕ ਵਾਰ ਉਹ ਉਦੋਂ ਚਰਚਾ ਦਾ ਵਿਸ਼ਾ ਬਣੇ ਸਨ, ਜਦੋਂ ਰੋਪੜ ਲਾਗਲੇ ਇਲਾਕਿਆਂ ਵਿੱਚ ਕਥਿਤ ਰੇਤ–ਮਾਫ਼ੀਆ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਸੀ ਤੇ ਫਿਰ ਦੂਜੀ ਵਾਰ ਜਦੋਂ ਉਨ੍ਹਾਂ ਨੂੰ ਕੈਨੇਡਾ ਦੇ ਮਹਾਂਨਗਰ ਟੋਰਾਂਟੋ ਦੇ ਹਵਾਈ ਅੱਡੇ ਤੋਂ ਬੇਰੰਗ ਵਾਪਸ ਭੇਜ ਦਿੱਤਾ ਗਿਆ ਸੀ ਤੇ ਕੈਨੇਡਾ ਵਿੱਚ ਸਿਆਸੀ ਰੈਲੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP s Ropar MLA Amarjit Singh Sandoa joins Congress