ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਹਿਰਾ ਦੀ ਵਿਧਾਇਕੀ ਖਤਮ ਕਰਵਾਏਗੀ ਹੁਣ ‘ਆਪ’

ਖਹਿਰਾ ਦੀ ਵਿਧਾਇਕੀ ਖਤਮ ਕਰਵਾਏਗੀ ਹੁਣ ‘ਆਪ’

ਆਮ ਆਦਮੀ ਪਾਰਟੀ ਦੀ ਟਿਕਟ `ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਖਤਮ ਕਰਾਉਣ ਲਈ ਹੁਣ ਪਾਰਟੀ ਸਪੀਕਰ ਨੂੰ ਲਿਖੇਗੀ। ‘ਆਪ’ ਵੱਲੋਂ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ, ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਮੁਢਲੀ ਮੈਂਬਰਸਿ਼ੱਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਆਪਣੀ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦੀ ਸਥਾਪਨਾ ਕਰ ਲਈ ਸੀ।

 

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖਹਿਰਾ ਲਗਾਤਾਰ ਪਾਰਟੀ ਵਿਰੋਧੀ ਕਾਰਵਾਈਆਂ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 22 ਮੈਂਬਰੀ ਕੋਰ ਕਮੇਟੀ ਵੱਲੋਂ ਅਸੀਂ ਸਹਿਮਤੀ ਲੈ ਲਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਡਿਸਕੁਆਲੀਫ਼ਾਈ ਕਰਾਉਣ ਸਬੰਧੀ ਲਿਖਿਆ ਜਾਵੇਗਾ। 

 

‘ਆਪ’ ਦੇ ਵਿਧਾਇਕ ਵੱਲੋਂ ਅਸਤੀਫੇ ਦੇਣ `ਤੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ `ਚ ਵਿਰੋਧੀ ਪਾਰਟੀ ਦੇ ਆਗੂ ਬਣੇ ਰਹਿਣ ਨਾਲੋਂ ਅਨੁਸ਼ਾਸਨ ਵਧੇਰੇ ਮਹੱਤਵਪੂਰਨ ਹੈ।

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਛੱਡੀ
ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜੀਹ ਪਾਰਟੀ `ਚ ਅਨੁਸ਼ਾਸਨ ਬਣਾਈ ਰੱਖਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕ ਅਨੁਸ਼ਾਸਨ ਦੀ ਪਾਲਣਾ ਨਹੀਂ ਕਰਨਗੇ ਤਾਂ ਉਨ੍ਹਾਂ `ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਗੂ ਬਣੇ ਰਹਿਣ ਦੀ ਬਜਾਏ ਸਿਧਾਂਤ ਮਹੱਤਵਪੂਰਣ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP to write Punjab assembly speaker for Khaira disqualification from assembly