ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਬਿਜਲੀ ਮਹਿੰਗੀ ਹੋਣ ’ਤੇ ਮਾਰਚ ਕਰੇਗੀ AAP

ਪੰਜਾਬ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਬਿਜਲੀ ਦੀਆਂ ਦਰਾਂ ਚ ਵਾਧੇ ਦੀਆਂ ਤਿਆਰੀਆਂ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਪਾਰਟੀ ਇਸਦੇ ਵਿਰੋਧ ਵਜੋਂ ਸੜਕਾਂ ‘ਤੇ ਰੋਸ ਮਾਰਚ ਕਰੇਗੀ।

 

ਵਿਰੋਧੀ ਧੜੇ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਦੇਸ਼ ਦੀ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ ਚ ਸ਼ਾਮਲ ਹੈ ਜਦਕਿ ਚਾਰ ਸਾਲਾਂ ਦੌਰਾਨ ਦਿੱਲੀ ਸਰਕਾਰ ਨੇ ਦਿੱਲੀ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆਂ ਕਰਾਉਣ ਵਾਲਾ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਤੋਂ ਪਹਿਲਾਂ ਦਿੱਲੀ ਵੀ ਸਭ ਤੋਂ ਮਹਿੰਗੀ ਬਿਜਲੀ ਦਰਾਂ ਵਸੂਲਣ ਵਾਲਾ ਸੂਬਾ ਸੀ।

 

ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਸਰਕਾਰ ਅਜਿਹਾ ਕਰ ਸਕਦੀ ਹੈ ਤਾਂ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਬਿਜਲੀ ਖੁੱਦ ਬਣਾਉਂਦਾ ਹੈ ਜਦਕਿ ਦਿੱਲੀ ਬਿਜਲੀ ਪ੍ਰਾਈਵੇਟ ਕੰਪਨੀਟਾਂ ਤੋਂ ਲੈਂਦੀ ਹੈ।

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਪਿਛਲੀ ਸਰਕਾਰ ਦੇ ਸਮੇਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਮਹਿੰਗੇ ਅਤੇ ਮਿਲੀਭੁਗਤ ਵਾਲੇ ਕਰਾਰ ਤੁਰੰਤ ਰੱਦ ਕਰ ਕੇ ਨਵੇਂ ਸਿਰੇ ਤੋਂ ਬਿਜਲੀ ਖਰੀਦਣ ਦੇ ਸਮਝੌਤੇ ਕੀਤੇ ਜਾਣ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:aap-will-land-on-the-streets-to-increase-the-electricity-rates says cheema