ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦੀ ਅਗਵਾਈ ’ਚ ਪੰਜਾਬ ਦੇ ਲਗਭਗ 10 ਲੱਖ ਕਿਸਾਨਾਂ ਨੂੰ ਹੋਵੇਗਾ ‘ਲਾਭ’

ਪੰਜ ਏਕੜ ਤੱਕ ਦੀ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਨੇਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮਦਾ ਐਲਾਨ ਕੀਤਾ ਹੈ ਜਿਸ ਤਹਿਤ ਬਰਾਬਰ ਤਿੰਨ ਕਿਸ਼ਤਾਂ ਵਿੱਚ ਰਾਸ਼ੀ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਜਮਾਂ ਕਰਵਾਈ ਜਾਏਗੀਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਨੂੰ ਪਾਰਦਰਸ਼ੀ ਤੇ ਪ੍ਰੇਸ਼ਾਨੀ ਮੁਕਤ ਢੰਗ ਨਾਲ ਲਾਗੂ ਕਰਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਨੇਪਰੇ ਚਾੜਨ ਲਈ ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਪਿੰਡ ਪੱਧਰਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸਵੈ-ਘੋਸ਼ਣਾ ਫਾਰਮ ਭਰਨ ਲਈ ਕਿਹਾ ਗਿਆ ਹੈ। ਕਿਸਾਨਾਂ ਵੱਲੋਂ ਭਰੇ ਗਏ ਇਹ ਫਾਰਮ ਸਹਿਕਾਰੀ ਸਭਾਵਾਂ ਵੱਲੋਂ ਤਿਆਰ ਕੀਤੇ ਆਈ.ਟੀ ਪੋਰਟਲ ਉਪਰ ਅਪਲੋਡ ਕੀਤੇ ਜਾਣਗੇ। ਇਸ ਮਹੀਨੇ ਦੇ ਅੰਤ ਤੱਕ ਸਕੀਮ ਦੀ ਪਹਿਲੀ ਕਿਸ਼ਤ ਵਜੋਂ 2000 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋ ਜਾਵੇਗੀ

 

ਖੇਤੀਬਾੜੀ ਸਕੱਤਰ ਅਤੇ ਇਸ ਸਕੀਮ ਦੇ ਸੂਬਾਈ ਨੋਡਲ ਅਫਸਰ ਕੇ.ਐਸ. ਪੰਨੂ ਨੇ ਦਸਿਆ ਕਿ ਇਸ ਸਕੀਮ ਤਹਿਤ ਛੋਟਾ ਪਰਿਵਾਰ ਜਿਸ ਵਿੱਚ ਪਤੀ, ਪਤਨੀ ਤੇ 18 ਸਾਲ ਘੱਟ ਉਮਰ ਦੇ ਬੱਚੇ ਹਨ ਅਤੇ ਸਾਂਝੇ ਰੂਪ ਵਿੱਚ ਪੰਜ ਏਕੜ ਤੋਂ ਵੱਧ ਜ਼ਮੀਨ ਨਹੀਂ ਹੈ, ਨੂੰ ਲਾਭ ਦੇ ਯੋਗ ਮੰਨਿਆ ਜਾਵੇਗਾ

 

ਜਿੰਨਾ ਛੋਟੇ ਕਿਸਾਨਾਂ ਦੇ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ, ਬੋਰਡ, ਕਾਰਪੋਰੇਸ਼ਨ ਜਾਂ ਕਿਸੇ ਸਵੈ-ਨਿਰਭਰ ਸੰਸਥਾ ਵਿੱਚ ਨੌਕਰੀ ਕਰ ਰਿਹਾ ਜਾਂ ਸੇਵਾ ਮੁਕਤ ਹੋ ਚੁੱਕਾ ਹੈ, ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਪਰ ਇਹ ਸ਼ਰਤ ਉਨਾਂ ਪਰਿਵਾਰਾਂਤੇ ਲਾਗੂ ਨਹੀਂ ਹੁੰਦੀ, ਜਿਨਾਂ ਪਰਿਵਾਰਾਂ ਦਾ ਕੋਈ ਮੈਂਬਰ ਦਰਜਾ -4 ਦੀ ਨੌਕਰੀ ਕਰਦਾ ਹੈ ਜਾਂ ਸੇਵਾ ਮੁਕਤ ਹੋ ਕੇ 10,000 ਤੋਂ ਘੱਟ ਪੈਨਸ਼ਨ ਲੈ ਰਿਹਾ ਹੈ। ਇਸੇ ਤਰਾਂ ਹੀ ਆਮਦਨ ਕਰ ਭਰਨ ਵਾਲੇ ਮੌਜੂਦਾ ਜਾਂ ਸੇਵਾ-ਮੁਕਤ ਸੰਵਿਧਾਨਿਕ ਪਦ ਵਾਲੇ ਅਧਿਕਾਰੀ, ਐਮ.ਐਲ., ਐਮ.ਪੀ, ਮੇਅਰ, ਜ਼ਿਲਾ ਪ੍ਰੀਸ਼ਦ ਚੇਅਰਮੈਨ ਵੀ ਇਸ ਸਕੀਮ ਤੋਂ ਲਾਹਾ ਨਹੀਂ ਲੈ ਸਕਣਗੇ। ਚੰਗੇ ਕਿੱਤਿਆਂ ਨਾਲ ਜੁੜੇ ਪੇਸ਼ੇਵਰ ਡਾਕਟਰ, ਇੰਜਨੀਅਰ, ਆਰਕੀਟੈਕਟ, ਵਕੀਲ ਤੇ ਚਾਰਟਰਡ ਅਕਾਊਂਟੈਂਟ ਵੀ ਇਸ ਸਕੀਮ ਤੋਂ ਲਾਭ ਲੈਣ ਦੇ ਯੋਗ ਨਹੀਂ ਹਨ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਪੰਨੂ ਨੇ ਦੱਸਿਆ ਕਿ ਦੋ ਲੱਖ ਤੋਂ ਵੱਧ ਕਿਸਾਨਾਂ ਵੱਲੋਂ ਫਾਰਮ ਭਰੇ ਜਾ ਚੁੱਕੇ ਹਨ ਅਤੇ ਸਹਿਕਾਰਤਾ ਵਿਭਾਗ ਵੱਲੋਂ ਇਨਾਂ ਫਾਰਮਾਂ ਨੂੰ ਪੋਰਟਲਤੇ ਅਪਲੋਡ ਕੀਤਾ ਜਾ ਰਿਹਾ ਹੈ। ਉਨਾਂ ਨੇ ਯੋਗ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਪਿੰਡ ਦੀਆਂ ਸਹਿਕਾਰੀ ਸਭਾਵਾਂ ਵਿੱਚ ਪਹੁੰਚ ਕੇ ਫਾਰਮ ਭਰਨ ਲਈ ਅਪੀਲ ਕੀਤੀ ਤਾਂ ਜੋ ਇਨਾਂ ਕਿਸਾਨਾਂ ਦੀ ਜ਼ਮੀਨ ਦੀ ਸ਼ਨਾਖਤ ਦੀ ਕਾਰਵਾਈ ਛੇਤੀ ਮੁਕੰਮਲ ਕੀਤੀ ਜਾ ਸਕੇ ਅਤੇ ਉਨਾਂ ਦੇ ਫਾਰਮਾਂ ਨੂੰ ਪੋਰਟਲ ਤੇ ਅਪਲੋਡ ਕੀਤਾ ਜਾ ਸਕੇ। ਪੰਜਾਬ ਵਿੱਚ ਕਰੀਬ 9-10 ਲੱਖ ਕਿਸਾਨਾਂ ਨੂੰ ਇਸ ਸਕੀਮ ਤੋਂ ਲਾਭ ਮਿਲਣ ਦੀ ਆਸ ਹੈ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:About 10 lakh farmers of Punjab will get Rs 6000 annually