ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਕਿਸਾਨਾਂ ਦੀ ਕੁਦਰਤੀ ਆਫਤਾਂ ਨਾਲ ਨੁਕਸਾਨੀ ਗਈ ਫਸਲ ਲਈ ਮੁਆਵਜ਼ਾ ਰਾਸ਼ੀ ਮਨਜ਼ੂਰ

ਪੰਜਾਬ ਦੇ ਕਿਸਾਨਾਂ ਦੀ ਕੁਦਰਤੀ ਆਫਤਾਂ ਨਾਲ ਨੁਕਸਾਨੀ ਗਈ ਫਸਲ ਲਈ ਮੁਆਵਜ਼ਾ ਰਾਸ਼ੀ ਮਨਜ਼ੂਰ

ਕੇਂਦਰ ਸਰਕਾਰ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰੇ- ਸੁਖਬਿੰਦਰ ਸਿੰਘ ਸਰਕਾਰੀਆ

ਪਿਛਲੇ ਇਕ ਸਾਲ ਚ ਕੁਦਰਤੀ ਆਫਤਾਂ ਨਾਲ ਨੁਕਸਾਨੀ ਗਈ ਕਿਸਾਨਾਂ ਦੀ ਫਸਲ ਦੇ ਮੁਆਵਜ਼ੇ ਲਈ ਕੈਪਟਨ ਅਮਰਿੰਦਰ ਸਰਕਾਰ ਨੇ ਲਗਭਗ 32.82 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਮਿਲੇਗੀ ਜਿਨ੍ਹਾਂ ਦੀ ਫਸਲ ਗੜ੍ਹੇਮਾਰੀ, ਬੇਮੌਸਮੀ ਬਾਰਿਸ਼ ਜਾਂ ਹੋਰ ਕੁਦਰਤੀ ਆਫਤਾਂ ਕਰਕੇ ਖਰਾਬ ਹੋ ਗਈ ਸੀ। 

ਸੁਖਬਿੰਦਰ ਸਿੰਘ ਸਰਕਾਰੀਆ ਦੀ ਫਾਈਲ ਤਸਵੀਰ
ਸੁਖਬਿੰਦਰ ਸਿੰਘ ਸਰਕਾਰੀਆ ਦੀ ਫਾਈਲ ਤਸਵੀਰ
 

    ਪੰਜਾਬ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਕੁਦਰਤੀ ਮਾਰ ਕਾਰਨ ਫਸਲਾਂ ਦੇ ਖਰਾਬ ਹੋ ਜਾਣ ਕਰਕੇ ਜੋ ਵਿੱਤੀ ਘਾਟਾ ਝੱਲਣਾ ਪੈਂਦਾ ਹੈ, ਉਸਦੇ ਮੁਆਵਜ਼ੇ ਲਈ ਕੈਪਟਨ ਅਮਰਿੰਦਰ ਦੀ ਕਾਂਗਰਸ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਜੂਨ 2017 ਤੋਂ ਜੁਲਾਈ 2018 ਤੱਕ ਪੰਜਾਬ ਦੇ 8 ਜ਼ਿਲ੍ਹਿਆਂ ਦੀ 51788 ਏਕੜ ਵਿਚਲੀ ਫਸਲ ਦੇ ਖਰਾਬੇ ਲਈ ਪੰਜਾਬ ਸਰਕਾਰ ਨੇ 32,82,43,328 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ। 


    ਉਨ੍ਹਾਂ ਦੱਸਿਆ ਕਿ ਖਰਾਬ ਮੌਸਮ ਕਾਰਨ ਪਟਿਆਲਾ ਜ਼ਿਲ੍ਹੇ ਚ 29120 ਏਕੜ ਲਈ 17,53,8900 ਰੁਪਏ, ਸੰਗਰੂਰ ਜ਼ਿਲ੍ਹੇ ਚ 4150 ਏਕੜ ਲਈ 2,27,63,248 ਰੁਪਏ, ਐਸਬੀਐਸ ਨਗਰ ਚ 3843 ਏਕੜ ਲਈ 2,80,74,978 ਰੁਪਏ ਅਤੇ ਬਰਨਾਲਾ ਜ਼ਿਲ੍ਹੇ ਚ 5412 ਏਕੜ ਲਈ 2,92,29,289 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ। 


    ਇਸੇ ਤਰ੍ਹਾਂ ਕਪੂਰਥਲਾ, ਅੰਮਿ੍ਰਤਸਰ, ਫਰੀਦਕੋਟ ਅਤੇ ਬਠਿੰਡਾ ਜ਼ਿਲ੍ਹਿਆਂ ਦੀ ਕੁੱਲ 9260 ਏਕੜ ਚ ਖਰਾਬ ਹੋਈ ਫਸਲ ਲਈ 7,28,66,913 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। 


    ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਰਾਸ਼ੀ ਸਮੇਂ ਸਿਰ ਜਾਰੀ ਕਰਨ ਸਬੰਧੀ ਵੀ ਡਿਪਟੀ ਕਮਿਸ਼ਨਰਾਂ ਨੂੰ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ।  


    ਮੋਦੀ ਸਰਕਾਰ ਵੱਲੋਂ ਫਸਲਾਂ ਦੇ ਭਾਅ ਚ ਕੀਤੇ ਵਾਧੇ ਨੂੰ ’ਸ਼ੋਸ਼ੇਬਾਜ਼ੀ’ ਕਰਾਰ ਦਿੰਦਿਆਂ ਸਰਕਾਰੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰੀਬ ਆਉਂਦੀਆਂ ਵੇਖ ਹੁਣ ਪ੍ਰਧਾਨ ਮੰਤਰੀ ਨੂੰ ਕਿਸਾਨ ਯਾਦ ਆ ਗਏ ਜਦਕਿ 4 ਸਾਲ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਕਿਸਾਨਾਂ ਸਮੇਤ ਕਿਸੇ ਵਰਗ ਦਾ ਕੋਈ ਭਲਾ ਨਹੀਂ ਕੀਤਾ। ਮਾਲ ਮੰਤਰੀ ਨੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਏਨੀ ਹੀ ਚਿੰਤਾ ਹੈ ਤਾਂ ਉਹ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਾਜਬ ਭਾਅ ਮਿਲ ਸਕੇ ਅਤੇ ਖੇਤੀਬਾੜੀ ਦੇ ਧੰਦੇ ਨੂੰ ਵਿੱਤੀ ਪੱਖੋਂ ਮਜ਼ਬੂਤ ਕੀਤਾ ਜਾ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Acceptance of compensation for crop failure of farmers of Punjab for natural disasters