ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦੀ ਮੰਗ ਪ੍ਰਵਾਨ, ਪੰਜਾਬ ’ਚ ਨੁਕਸਾਨ ਦਾ ਮੁਲਾਂਕਣ ਕਰੇਗੀ ਕੇਂਦਰੀ ਟੀਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ 'ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੀ ਭੇਜਣ ਦਾ ਫੈਸਲਾ ਕੀਤਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਭੱਲਾ ਨੇ ਪੰਜਾਬ ਸਰਕਾਰ ਨੂੰ ਜਾਣਕਾਰੀ ਦਿੱਤੀ ਕਿ ਹੜ੍ਹਗ੍ਰਸਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਆ ਕੇ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ।

 

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Accepting the demand of the Captain the Central team will evaluate the damage in Punjab