ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋਸ਼ੀ ਪਾਏ ਜਾਣ ’ਤੇ ਸਾਬਕਾ CM ਤੇ ਡਿਪਟੀ CM ਨੂੰ ਵੀ ਨਹੀਂ ਬਖ਼ਸ਼ਾਂਗੇ: ਰੰਧਾਵਾ

ਦੋਸ਼ੀ ਪਾਏ ਜਾਣ ’ਤੇ ਸਾਬਕਾ CM ਤੇ ਡਿਪਟੀ CM ਨੂੰ ਵੀ ਨਹੀਂ ਬਖ਼ਸ਼ਾਂਗੇ: ਰੰਧਾਵਾ

ਬਹਿਬਲ ਕਲਾਂ ਗੋਲੀਕਾਂਡ

 

ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਅੱਜ ਐਤਵਾਰ ਵੱਡੇ ਤੜਕੇ ਹੋਈ ਗ੍ਰਿਫ਼ਤਾਰੀ ’ਤੇ ਲਗਭਗ ਹਰੇਕ ਪਾਰਟੀ ਤੇ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਆਪੋ–ਆਪਣੇ ਪ੍ਰਤੀਕਰਮ ਪ੍ਰਗਟਾਏ ਹਨ।

ਪੰਜਾਬ ਦੇ ਸੀਨੀਅਰ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਸਾਲ 2015 ਦੌਰਾਨ ਸੂਬੇ ਅੰਦਰ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਤੇ ਬਰਗਾੜੀ ਵਿਖੇ ਪੁਲਿਸ ਵੱਲੋਂ ਕੀਤੀ ਗੋਲੀਬਾਰ ਦੀਆਂ ਵਾਰਦਾਤਾਂ ਨੂੰ ਲੈ ਕਾਫ਼ੀ ਗੰਭੀਰ ਹੈ। ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਸਾਡੀ ‘ਵਿਸ਼ੇਸ਼ ਜਾਂਚ ਟੀਮ’ (SIT – Special Investigation Team) ਨੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਇਸ ਮਾਮਲੇ ’ਚ ਦੋਸ਼ੀ ਪਾਏ ਜਾਣ ’ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ; ਫਿਰ ਉਹ ਭਾਵੇਂ ਸਾਬਕਾ ਮੁੱਖ ਮੰਤਰੀ (CM – Chief Minister) ਹੋਵੇ ਤੇ ਚਾਹੇ ਉੱਪ–ਮੁੱਖ ਮੰਤਰੀ ਹੋਵੇ।

 

 

ਬਰਗਾੜੀ ਮੋਰਚਾ ਦੇ ਮੁੱਖ ਆਯੋਜਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਾਨਾਂਤਰ (ਮੁਤਵਾਜ਼ੀ) ਜੱਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਜ਼ਰੂਰ ਹੀ ਛੇਤੀ ਤੋਂ ਛੇਤੀ ਸਾਰੇ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ ਕਿਉ਼ਕਿ ਸਿੱਖ ਕੌਮ ਨੂੰ ਇਨਸਾਫ਼ ਦੀ ਉਡੀਕ ਹੈ।

 

 

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਮਾਨਾਂਤਰ (ਮੁਤਵਾਜ਼ੀ) ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੰਗ ਕੀਤੀ ਕਿ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਜਿਸ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ ਤੇ ਫਿਰ ਉਹ ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਵੇ ਜਾਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਬਾਕੀ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਵੀ ਛੇਤੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਪੁਲਿਸ ਅਧਿਕਾਰੀ ਬਹਿਬਲ ਕਲਾਂ ਗੋਲੀਕਾਂਡ ਵਿੱਚ ਨਾਮਜ਼ਦ ਹੋਏ ਹਨ, ਤਾਂ ਇਹ ਸਿਰਫ਼ ਬਰਗਾੜੀ ਮੋਰਚੇ ਦੇ ਦਬਾਅ ਸਦਕਾ ਸੰਭਵ ਹੋਇਆ ਹੈ।

 

 

ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਭ ਪਤਾ ਹੈ ਕਿ 2015 ’ਚ ਨਿਰਦੋਸ਼ ਰੋਸ ਮੁਜ਼ਾਹਰਾਕਾਰੀਆਂ ’ਤੇ ਗੋਲ਼ੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਸਰਕਾਰ ਨੂੰ ਜ਼ਰੂਰ ਹੀ ਸਿਆਸੀ ਆਗੂਆਂ ਤੇ ਅਫ਼ਸਰਸ਼ਾਹਾਂ ਸਮੇਤ ਸਾਰੇ ਅਸਲ ਦੋਸ਼ੀਆਂ ਦੇ ਨਾਂਅ ਛੇਤੀ ਤੋਂ ਛੇਤੀ ਜੱਗ–ਜ਼ਾਹਿਰ ਕਰਨੇ ਚਾਹੀਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Accused would not be spared whether CM or Deputy CM