ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪਰਾਲੀ ਸਾੜਣ ਦੇ 20,729 ਮਾਮਲਿਆਂ ’ਚ 2923 ਖਿਲਾਫ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਪੰਜਾਬ ਵਿੱਚ ਇਕ ਨਵੰਬਰ ਤੱਕ ਪਰਾਲੀ ਸਾੜਣ ਦੇ ਸਾਹਮਣੇ ਆਏ 20,729 ਮਾਮਲਿਆਂ ਵਿੱਚ ਹੁਣ ਤੱਕ 2923 ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ। ਸਾਲ 2018 ਦੇ ਮੁਕਾਬਲੇ ਇਸ ਸਾਲ ਅਜਿਹੇ ਮਾਮਲਿਆਂ ਵਿੱਚ 10-20 ਫੀਸਦੀ ਤੱਕ ਕਮੀ ਆਉਣ ਦੀ ਆਸ ਹੈ।

 

ਪਿਛਲੇ ਸਾਲ ਪਰਾਲੀ ਸਾੜਣ ਦੇ 49,000 ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਸੂਬਾ ਸਰਕਾਰ ਨੂੰ ਹੁਣ ਤੱਕ ਪ੍ਰਾਪਤ ਰਿਪੋਰਟਾਂ ਮੁਤਾਬਕ 20,729 ਮਾਮਲੇ ਸਾਹਮਣੇ ਆਏ ਹਨ ਅਤੇ 70 ਫੀਸਦੀ ਝੋਨਾ ਵੱਢਿਆ ਜਾ ਚੁੱਕਾ ਹੈ।

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਕਿਸਾਨਾਂ ਨੂੰ ਬੀਤੇ ਸਾਲ ਕੀਤੇ ਜੁਰਮਾਨਿਆਂ ਦੀ ਵਸੂਲੀ ਕਰਨ ’ਤੇ ਲਾਈ ਰੋਕ ਦੇ ਬਾਵਜੂਦ ਸੂਬਾ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਦੇ ਖਤਰਨਾਕ ਰੁਝਾਨ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਈ ਹੋਈ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨਾਲ ਪੈਦਾ ਹੋਈ ਅਤਿ ਗੰਭੀਰ ਸਥਿਤੀ ਬਾਰੇ ਲਿਖੇ ਪੱਤਰ ਨੂੰ ਪ੍ਰਧਾਨ ਮੰਤਰੀ ਵਿਚਾਰਨਗੇ ਅਤੇ ਹਾਂ-ਪੱਖੀ ਹੁੰਗਾਰਾ ਦੇਣਗੇ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਤੋਂ ਭਲੀ ਭਾਂਤ ਜਾਣੂ ਹੈ ਅਤੇ ਪਰਾਲੀ ਸਾੜਣ ਦੀਆਂ ਘਟਨਾਵਾਂ ਰੋਕਣ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Action against 2923 in 20729 cases of stubble burning in Punjab