ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਕਾਂਡ: ਬਾਦਲਾਂ ਤੇ ਸੁਮੇਧ ਸੈਣੀ ਵਿਰੁੱਧ ਹੋਵੇ ਕਾਰਵਾਈ: ਫੂਲਕਾ

ਬੇਅਦਬੀ ਕਾਂਡ: ਬਾਦਲਾਂ ਤੇ ਸੁਮੇਧ ਸੈਣੀ ਵਿਰੁੱਧ ਹੋਵੇ ਕਾਰਵਾਈ: ਫੂਲਕਾ

ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਵਿਧਾਇਕ ਐੱਚਐੱਸ ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਇਸ ਮਾਮਲੇ ਵਿੱਚ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

 

 

ਇੱਥੇ ਵਰਨਣਯੋਗ ਹੈ ਕਿ ਉਂਝ ਭਾਵੇਂ ਸ੍ਰੀ ਫੂਲਕਾ ਵਿਧਾਇਕੀ ਤੋਂ ਅਸਤੀਫ਼ਾ ਦੇ ਚੁੱਕੇ ਹਨ ਪਰ ਹਾਲੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਇਸੇ ਲਈ ਉਹ ਅਸਤੀਫ਼ਾ ਦੇਣ ਦੇ ਬਾਵਜੂਦ ਹਾਲੇ ਵੀ ਵਿਧਾਇਕ ਹਨ।

 

 

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਅਮਰਿੰਦਰ ਸਰਕਾਰ ਕੇਂਦਰੀ ਯੋਜਨਾਵਾਂ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਿਹਤ ਸੇਵਾਵਾਂ ਦੀ ਆਊਟਸੋਰਸਿੰਗ ਕਰਵਾਈ ਜਾ ਰਹੀ ਹੈ, ਹੋਣਹਾਰ ਵਿਦਿਆਰਥੀਆਂ ਦੇ ਸਕੂਲ ਬੰਦ ਹੋਣ ਕੰਢੇ ਪੁੱਜ ਗਏ ਹਨ ਤੇ ਲੜਕੀਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਚੋਣ–ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ ਹੈ।

 

 

ਅੱਜ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੋਈ ਬਹਿਸ ਦਾ ਖ਼ੂਬ ਆਨੰਦ ਮਾਣਿਆ। ਅੱਜ ਜਦੋਂ ਬਹਿਸ ਸ਼ੁਰੂ ਹੋਈ, ਤਦ ਸਿਰਫ਼ ਛੇ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ ਤੇ ਸੁੰਦਰ ਸ਼ਾਮ ਅਰੋੜਾ ਹੀ ਮੌਜੂਦ ਸਨ।

 

 

ਛੇਤੀ ਹੀ ਕੁਝ ਮੰਤਰੀ ਤੇ ਅਧਿਕਾਰੀ ਆ ਗਏ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਪ੍ਰਾਈਵੇਟ ਲਗਜ਼ਰੀ ਬੱਸਾਂ ਦੇ ਆਪਰੇਟਰਾਂ ਵੱਲੋਂ ਕੀਤੀ ਜਾ ਰਹੀ ਕਥਿਤ ਲੁੱਟ ਨੂੰ ਰੋਕਣ ਤੋਂ ਨਾਕਾਮ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Action should be taken against Badals and Saini in Sacrilege incident PHOOLKA