ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਕੌਰ ਸਿੱਧੂ ਦੋਸ਼ੀ ਹੋਈ ਤਾਂ ਬਖਸ਼ਿਆ ਨਹੀਂ ਜਾਵੇਗਾ- ਅੰਮ੍ਰਿਤਸਰ MP ਔਜਲਾ

ਅੰਮ੍ਰਿਤਸਰ MP ਔਜਲਾ

ਅੰਮ੍ਰਿਤਸਰ  ਹਾਦਸੇ ਦੇ ਸਮੇਂ ਪੰਜਾਬ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ. ਲੋਕਾਂ ਨੇ ਸਿੱਧੂ ਉੱਤੇ ਇਲਜ਼ਾਮ ਲਗਾਇਆ ਹੈ ਕਿ ਹਾਦਸੇ ਤੋਂ ਤੁਰੰਤ ਪਿੱਛੋਂ ਰਾਹਤ ਕਾਰਜ ਸ਼ੁਰੂ ਕਰਨ ਦੀ ਬਜਾਏ ਕੌਰ ਆਪਣੇ ਘਰ ਲਈ ਰਵਾਨਾ ਹੋ ਗਈ.

 

ਹੁਣ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਦੋਸ਼ੀ ਬਕਸੇ ਨਹੀਂ ਜਾਣਗੇ. ਪੂਰੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਗੁਨਾਹਗਾਰ ਹੋਵੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ. ਉਨ੍ਹਾਂ ਕਿਹਾ ਕਿ ਜੇ ਦੋਸ਼ੀ ਨਵਜੋਤ ਕੌਰ ਸਿੱਧੂ ਹੋਏ ਤਾਂ ਉਨ੍ਹਾਂ ਨੂੰ ਵੀ ਬਕਸ਼ਿਆ ਨਹੀਂ ਜਾਵੇਗਾ. 

 

 

ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਨਵਜੋਤ ਕੌਰ ਸਿੱਧੂ ਹਾਦਸੇ ਤੋਂ ਬਾਅਦ ਕਾਰ ਵਿੱਚ ਬੈਠ ਗਈ. ਲੋਕਾਂ ਨੇ ਕਿਹਾ ਕਿ ਨਵਜੋਤ ਸਿੰਘ ਇੱਥੇ ਤੋਂ ਵਿਧਾਇਕ ਹਨ ਤੇ ਉਨ੍ਹਾਂ ਦੀ ਪਤਨੀ ਘਯਨਾ ਵੇਲੇ 'ਤੇ ਮੌਜੂਦ ਸੀ ਪਰ ਘਟਨਾ ਤੋਂ ਬਾਅਦ ਉਹ ਮਦਦ ਕਰਨ ਦੀ ਜਗ੍ਹਾ ਭੱਜ ਗਈ. ਦੋਸ਼ਾਂ ਤੋਂ ਬਾਅਦ ਸਿੱਧੂ ਦੀ ਪਤਨੀ ਨੇ ਕਿਹਾ ਕਿ ਉਹ ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਗਈ ਸੀ. ਉਸਨੇ ਕਿਹਾ ਕਿ ਰਾਵਣ ਦਾ ਪੁਤਲਾ ਸਾੜ ਦਿੱਤਾ ਗਿਆ ਸੀ ਤੇ ਜਦੋਂ ਘਟਨਾ ਵਾਪਰੀ ਤਾਂ, 14 ਮਿੰਟ ਪਹਿਲਾ ਹੀ ਆ ਗਈ ਸੀ. ਮੇਰੇ ਲਈ ਹੁਣ ਜ਼ਖ਼ਮੀਆਂ ਦਾ ਇਲਾਜ ਤਰਜੀਹ ਹੈ. ਜੋ ਲੋਕ ਦੁਰਘਟਨਾ ਉੱਤੇ ਰਾਜਨੀਤੀ ਕਰ ਰਹੇ ਹਨ, ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:action will be taken against those found guilty even if it is Navjot Kaur Sidhu says amritsar mp