ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਰੀਜ਼ਾਂ ਨੂੰ ਬੀਮਾ ਯੋਜਨਾ ਦਾ ਲਾਭ ਨਾ ਮਿਲਿਆ ਤਾਂ ਹੋਵੇਗੀ ਕਾਰਵਾਈ: ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੂਬਾ ਸਿਹਤ ਏਜੰਸੀ ਦੇ ਕਮੇਟੀ ਰੂਮ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਸਕੀਮ ਇਸ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ

 

ਉਨ੍ਹਾਂ ਕਿਹਾ ਕਿ ਇਹ ਸਕੀਮ ਅਧੀਨ ਸੂਬੇ ਦੀ 75 ਫ਼ੀਸਦੀ ਆਬਾਦੀ ਕਵਰ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਨਗਦੀ ਰਹਿਤ ਇਲਾਜ ਦਾ ਲਾਭ ਲੈਣ ਲਈ ਯੋਗਤਾ ਵਿਭਾਗ ਦੀ ਵੈਬਸਾਈਟ www.shapunjab.in 'ਤੇ ਵੇਖੀ ਜਾ ਸਕਦੀ ਹੈ ਅਤੇ -ਕਾਰਡ ਬਣਾਉਣ ਲਈ ਨੇੜਲੇ ਕਾਮਨ ਸਰਵਿਸ ਸੈਂਟਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

 

ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਕਰਨ ਲਈ 'ਸਟੇਟ ਐਂਟੀ ਫ਼ਰਾਡ ਯੂਨਿਟ' ਦਾ ਗਠਨ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ 104 ਹੈਲਪਲਾਈਨ 'ਤੇ ਦਰਜ 1502 ਸ਼ਿਕਾਇਤਾਂ ਵਿੱਚੋਂ 1220 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ

 

ਉਨ੍ਹਾਂ ਕਿਹਾ ਕਿ ਡਿਪਟੀ ਮੈਡੀਕਲ ਕਮਿਸ਼ਨਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ ਬਣਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਜੇ ਕੋਈ ਸੂਚੀਬੱਧ ਹਸਪਤਾਲ ਬੀਮਾ ਯੋਜਨਾ ਦਾ ਲਾਭ ਮੁਹੱਈਆ ਕਰਾਉਣ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੀ ਸਿਹਤ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ


ਇਸ ਯੋਜਨਾ ਤਹਿਤ ਪਹਿਲਾਂ ਸ਼ਾਮਲ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਮਾਜਿਕ-ਆਰਥਿਕ ਜਾਤੀਆਂ ਦੀ ਜਨਗਣਨਾ 2011, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ-ਫ਼ਾਰਮ ਧਾਰਕ ਕਿਸਾਨ ਪਰਿਵਾਰ, ਛੋਟੇ ਵਪਾਰੀ ਅਤੇ ਰਜਿਸਟਰਡ ਉਸਾਰੀ ਕਾਮੇ ਪਹਿਲਾਂ ਇਸ ਯੋਜਨਾ ਤਹਿਤ ਸ਼ਾਮਲ ਕੀਤੇ ਗਏ ਸਨ ਪਰ ਇਸ ਦੀ ਯੋਜਨਾ ਦੀ ਸ਼ੁਰੂਆਤ ਕਰਦੇ ਸਮੇਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਦਾ ਲਾਭ ਮਾਨਤਾ ਪ੍ਰਾਪਤ/ਪੀਲੇ ਕਾਰਡ ਧਾਰਕ ਪੱਤਰਕਾਰਾਂ ਅਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਦੇਣ ਦਾ ਫ਼ੈਸਲਾ ਵੀ ਕੀਤਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Action will be taken if patients do not get benefit of insurance plan: Balbir Sidhu