ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨਤਾਰਨ ਦੇ 9 ਤੋਂ 15 ਸਾਲ ਦੇ 100 ਬੱਚੇ ਕਰਦੇ ਨਸ਼ੇ

ਤਰਨਤਾਰਨ ਦੇ 9 ਤੋਂ 15 ਸਾਲ ਦੇ 100 ਬੱਚੇ ਕਰਦੇ ਨਸ਼ੇ

ਪੰਜਾਬ ਵਿਚ ਨਸ਼ਿਆਂ ਦੇ ਵਗਦੇ 6ਵੇਂ ਦਰਿਆ ਨੇ ਇਕ ਹੀ ਜ਼ਿਲ੍ਹੇ ਦੇ ਕਰੀਬ 100 ਨਾਬਾਲਗਾਂ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿਚ ਪ੍ਰਸ਼ਾਸਨ ਨੇ ਕਰੀਬ 100 ਅਜਿਹੇ ਨਾਬਾਲਗਾਂ ਦੀ ਸ਼ਨਾਖ਼ਤ ਕੀਤੀ ਹੈ ਜੋ ਨਸ਼ਾ ਕਰਨ ਦੇ ਆਦੀ ਹਨ। ਇਨ੍ਹਾਂ ਬੱਚਿਆਂ ਦੀ ਉਮਰ 9 ਤੋਂ 15 ਸਾਲ ਦੱਸੀ ਜਾ ਰਹੀ ਹੈ।

 

ਸਬ ਡਿਵੀਜ਼ਨ ਪੱਟੀ ਦੇ ਪਿੰਡ ਭੱਗੂਪੁਰ ਦੇ ਮੁੜ ਵਸੇਬਾ ਕੇਂਦਰ ਵਿਚ ਕਰੀਬ  50 ਅਜਿਹੇ ਬੱਚੇ ਆਪਣਾ ਇਲਾਜ ਕਰਵਾ ਰਹੇ ਹਨ।

ਕਲੀਨਿਕ ਦੇ ਇੰਚਾਰਜ ਮਨੋਰੋਗ ਵਿਗਿਆਨੀ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਬੱਚੇ 15 ਸਾਲ ਤੋਂ ਘੱਟ ਉਮਰ ਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਜ਼ਿਆਦਾਰ ਬੱਚੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ।  

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਜਿਲ੍ਹਿਆਂ ਵਿਚ ਵੀ ਨਾਬਾਲਗ ਨਸ਼ਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਰਵੇ ਅਨੁਸਾਰ, ਇਕੱਲੇ ਤਰਨ ਤਾਰਨ ਜ਼ਿਲ੍ਹੇ ਵਿਚ 100 ਤੋਂ ਵੱਧ ਬੱਚੇ ਨਸ਼ਾ ਕਰਨ ਦੇ ਆਦੀ ਹਨ, ਜਿੰਨਾ ਦੇ ਇਲਾਜ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:addicts as young as 9 new low to drug menace in state