ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ਦੀ ਪੰਜਾਬ ਖੇਡ ਯੂਨੀਵਰਸਿਟੀ ਵਿਖੇ ਦਾਖਲੇ ਸਤੰਬਰ ਤੋਂ ਸ਼ੁਰੂ

ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਟਿਆਲਾ ਵਿਖੇ ਅਤਿ ਆਧੁਨਿਕ ਖੇਡ ਯੂਨੀਵਰਸਿਟੀ ਪ੍ਰੋਜੈਕਟ ਬਾਰੇ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਹੋਵੇਗੀ ਸੂਬੇ ਭਰ ਵਿੱਚ ਖੇਡ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ ਇਸ ਤੋਂ ਇਲਾਵਾ ਇਹ ਯੂਨੀਵਰਸਿਟੀ ਨਵੇਂ ਉੱਭਰ ਰਹੇ ਖਿਡਾਰੀਆਂ ਲਈ ਕੌਮਾਂਤਰੀ ਮਾਪਦੰਡਾਂ ਮੁਤਾਬਕ ਸਿਖਲਾਈ ਲੈਣ ਵਿੱਚ ਸਹਾਈ ਹੋਵੇਗੀ ਤਾਂ ਜੋ ਖਿਡਾਰੀ ਓਲੰਪਿਕ ਵਰਗੇ ਆਲਮੀ ਈਵੈਂਟਾਂ ਦੇਸ਼ ਲਈ ਤਮਗੇ ਜਿੱਤ ਸਕਣ

 

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ 19 ਜੁਲਾਈ 2019 ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 213 ਦੇ ਕਲਾਜ਼ (1) ਤਹਿਤ 'ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019' ਦੀ ਘੋਸ਼ਣਾ ਦੇ ਮੱਦੇਨਜ਼ਰ ਜ਼ਰੂਰੀ ਨੋਟੀਫਿਕੇਸ਼ਨ ਕੱਲ੍ਹ ਜਾਰੀ ਕੀਤਾ ਗਿਆ ਹੈ ਇਸ ਨਾਲ ਸਤੰਬਰ 2019 ਤੋਂ ਇਸ ਯੂਨੀਵਰਸਿਟੀ ਵਿੱਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਜਿਵੇਂ ਕਿ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ  ਸਟੀਰਿੰਗ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ

 

ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ 19 ਜੂਨ 2017 ਨੂੰ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਖੇਡ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ ਇਸ ਮੰਤਵ ਲਈ ਅਜਿਹੀ ਅੰਤਰਾਸ਼ਟਰੀ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਓਲੰਪੀਅਨ ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਦੀ ਅਗਵਾਈ ਹੇਠ ਇੱਕ ਸਟੀਰਿੰਗ ਕਮੇਟੀ ਗਠਿਤ ਕੀਤੀ ਗਈ ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ 2019 ਨੂੰ ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦੇਣ ਨਾਲ ਇਸ ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ

 

ਰਾਣਾ ਸੋਢੀ ਨੇ ਅੱਜ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Admission to Punjab Sports University of Patiala begins in September