ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਵੰਤ ਮਾਨ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਮਿਲਣਗੇ ਟਕਸਾਲੀ ਆਗੂਆਂ ਨੂੰ

ਭਗਵੰਤ ਮਾਨ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਮਿਲਣਗੇ ਟਕਸਾਲੀ ਆਗੂਆਂ ਨੂੰ

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਭਲਕੇ ਸ਼ੁੱਕਰਵਾਰ ਨੂੰ ਭਲਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਖਡੂਰ ਸਾਹਿਬ ਤੋਂ ਐੱਮਪੀ ਦੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਿਹਾਇਸ਼ਗਾਹ `ਤੇ ਹੋਵੇਗੀ।


ਹਾਲੇ ਸਿਰਫ਼ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਐੱਮਪੀ ਸ੍ਰੀ ਭਗਵੰਤ ਮਾਨ ਵੀ ਸ੍ਰੀ ਬ੍ਰਹਮਪੁਰਾ ਤੇ ਉਨ੍ਹਾਂ ਦੇ ਪੁੱਤਰ ਰਵਿੰਦਰ ਬ੍ਰਹਮਪੁਰਾ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ਗਾਹ ਵਿਖੇ ਮਿਲ ਚੁੱਕੇ ਹਨ।


ਸ੍ਰੀ ਬ੍ਰਹਮਪੁਰਾ ਨੇ ਵੀ ਸ੍ਰੀ ਸੁਖਪਾਲ ਖਹਿਰਾ ਨਾਲ ਹੋਣ ਵਾਲੀ ਮੀਟਿੰਗ ਦੀ ਪੁਸ਼ਟੀ ਕੀਤੀ। ਉੱਧਰ ਸ੍ਰੀ ਖਹਿਰਾ ਨੇ ਵੀਰਵਾਰ ਨੂੰ ਕਿਹਾ,‘ਮੈਂ ਭਲਕੇ ਦੱਸਾਂਗਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੂੰ ਮਿਲਾਂਗਾ ਜਾਂ ਨਹੀਂ। ਮੈਂ ਆਪਣੀ ਨਵੀਂ ਯਾਤਰਾ ਵਾਸਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ,, ਦੁਰਗਿਆਣਾ ਮੰਦਰ ਤੇ ਰਾਮ ਤੀਰਥ ਮੰਦਰ ਵੀ ਜਾਣਾ ਹੈ।`


ਇੱਥੇ ਵਰਨਣਯੋਗ ਹੈ ਕਿ ਮੰਗਲਵਾਰ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਦੇ ਸਮੇਂ ਸ੍ਰੀ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨਾਲ ਆਪਣੀ ਮੀਟਿੰਗ ਦੇ ਸੰਕੇਤ ਦਿੱਤੇ ਸਨ।


ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਬੁਲਾਰੇ ਤੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਖਹਿਰਾ ਤੋਂ ਸੁਨੇਹਾ ਤਾਂ ਮਿਲਿਆ ਸੀ ਪਰ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੋਇਆ ਸੀ। ਅੰਮ੍ਰਿਤਸਰ `ਚ ਆਮ ਆਦਮੀ ਪਾਰਟੀ ਦੇ ਸਾਬਕਾ ਆਗੂਆਂ ਨੇ ਦੱਸਿਆ ਕਿ ਸ੍ਰੀ ਸੁਖਪਾਲ ਖਹਿਰਾ ਸ਼ੁੱਕਰਵਾਰ ਬਾਅਦ ਦੁਪਹਿਰ ਅੰਮ੍ਰਿਤਸਰ `ਚ ਇੱਕ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ।


ਭਲਕੇ ਅਜਿਹੀ ਸੰਭਾਵਨਾ ਵੀ ਹੈ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਉਸ ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ - ਪੰਜਾਬ ਜਮਹੂਰੀ ਗੱਠਜੋੜ) ਦਾ ਹਿੱਸਾ ਬਣਨ ਬਾਰੇ ਕੋਈ ਫ਼ੈਸਲਾ ਲੈ ਸਕਦਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦੇ ਐੱਮਪੀ ਡਾ. ਧਰਮਵੀਰ ਗਾਂਧੀ, ਸ੍ਰੀ ਖਹਿਰਾ ਦੀ ਅਗਵਾਈ ਹੇਠਲੇ ਪਾਰਟੀ ਵਿਧਾਇਕ, ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾ ਅਤੇ ਬਹੁਜਨ ਸਮਾਜ ਪਾਰਟੀ ਪਹਿਲਾਂ ਤੋਂ ਹੀ ਜੁੜੇ ਹੋਏ ਹਨ।


ਸ੍ਰੀ ਬ੍ਰਹਮਪੁਰਾ ਨੇ ਦੱਸਿਆ ਕਿ ਭਲਕੇ ਇਸ ਦਿਸ਼ਾ ਵਿੱਚ ਕੋਈ ਹਾਂ-ਪੱਖੀ ਨਤੀਜਾ ਸਾਹਮਣੇ ਆਉਣ ਦੀ ਸੰਭਾਵਨਾ ਹੈ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After Bhagwant Mann now Sukhpal Khaira will meet Taksalis