ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਅਹੁਦੇ ਨੂੰ ਬਿਜਲੀ ਮੰਤਰੀ ਦੀ ਉਡੀਕ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਕਿਹਾ ਕਿ ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ।'' ਉਨ੍ਹਾਂ ਦੀ ਇਹ ਟਿੱਪਣੀ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਮੰਡਲ ਦੇ ਫੇਰਬਦਲ ਮੌਕੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੇ ਬਿਜਲੀ ਮਹਿਕਮੇ ਨੂੰ ਉਨ੍ਹਾਂ ਵੱਲੋਂ ਪ੍ਰਵਾਨ ਨਾ ਕਰਕੇ ਅਸਤੀਫਾ ਦੇਣ ਦੇ ਸੰਦਰਭ ਸੀ।

 

ਕੈਪਟਨ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ 'ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਮੀਟਿੰਗ ਤੋਂ ਬਾਅਦ ਉਹ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ।

 

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ 'ਤੇ ਬਹੁਤ ਲੰਮੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਪਰ ਅਜੇ ਤੱਕ ਇਸ ਸਬੰਧੀ ਕੁਝ ਵੀ ਠੋਸ ਸਾਹਮਣੇ ਨਹੀਂ ਆਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਬਾਰੇ ਉਦੋਂ ਹੀ ਕੁਝ ਕਹਿਣਗੇ, ਜਦੋਂ ਇਸ ਬਾਰੇ ਉਨ੍ਹਾਂ ਕੋਲ ਪ੍ਰਸਤਾਵ ਆਵੇਗਾ।

 

ਝੋਨੇ ਦੇ ਸੀਜ਼ਨ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਲੋੜ ਦੇ ਮੱਦੇਨਜ਼ਰ ਮੁੱਖ ਮੰਤਰੀ ਬਿਜਲੀ ਵਿਭਾਗ ਦੇ ਕੰਮਕਾਜ 'ਤੇ ਰੋਜ਼ਾਨਾ ਖੁਦ ਨਿਗਰਾਨੀ ਰੱਖ ਰਹੇ ਹਨ। ਸੂਬੇ ਦੇ ਕੁਝ ਹਿੱਸਿਆਂ ਵਿੱਚ ਮੀਂਹ ਘੱਟ ਪੈਣ ਕਰਕੇ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਸੀ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:after the resignation of Navjot Sidhu waiting Post of power Minister